JALANDHAR WEATHER

ਨਰੇਸ਼ ਕੁਮਾਰ ਗਰਗ ਸ਼੍ਰੌਮਣੀ ਅਕਾਲੀ ਦਲ ਹਲਕਾ ਨਾਭਾ ਦੇ ਵਪਾਰ ਵਿੰਗ ਦੇ ਪ੍ਰਧਾਨ ਨਿਯੁਕਤ

ਨਾਭਾ, 8 ਜੂਨ (ਜਗਨਾਰ ਸਿੰਘ ਦੁਲੱਦੀ)- ਸ਼੍ਰੋਮਣੀ ਅਕਾਲੀ ਦਲ ਵਲੋਂ ਨਰੇਸ਼ ਕੁਮਾਰ ਗਰਗ ਨੂੰ ਵਪਾਰ ਵਿੰਗ ਰਿਜ਼ਰਵ ਹਲਕਾ ਨਾਭਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਇਲਾਕੇ ਦੇ ਵਪਾਰੀਆਂ, ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਖੁਸ਼ੀ ਦਾ ਆਲਮ ਵੇਖਣ ਨੂੰ ਮਿਲ ਰਿਹਾ ਹੈ। ਨਰੇਸ਼ ਕੁਮਾਰ ਗਰਗ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈਆਂ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਗੁਰਸੇਵਕ ਸਿੰਘ ਗੋਲੂ ਨੇ ਕਿਹਾ ਕਿ ਨਰੇਸ਼ ਕੁਮਾਰ ਗਰਗ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਨਾਲ ਸਮਾਜਿਕ ਅਤੇ ਵਪਾਰਕ ਖੇਤਰ ਨਾਲ ਜੁੜੇ ਹੋਏ ਹਨ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਬਹੁਤ ਨੇੜਿਓਂ ਸਮਝਦੇ ਹਨ, ਜਿਸ ਕਰਕੇ ਉਨ੍ਹਾਂ ਦੀ ਨਿਯੁਕਤੀ ਨਾਲ ਵਪਾਰ ਵਿੰਗ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਵਪਾਰੀ ਵਰਗ ਦੀ ਆਵਾਜ਼ ਨੂੰ ਪਾਰਟੀ ਅੰਦਰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ। ਨਵ ਨਿਯੁਕਤ ਬਲਾਕ ਪ੍ਰਧਾਨ ਵਪਾਰ ਵਿੰਗ ਨਰੇਸ਼ ਕੁਮਾਰ ਗਰਗ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਐਨ. ਕੇ. ਸ਼ਰਮਾ ਦਾ ਧੰਨਵਾਦ ਕੀਤਾ ਗਿਆ ਅਤੇ ਆਸ ਪ੍ਰਗਟਾਈ ਗਈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਵਪਾਰੀ ਵਰਗ ਦੀਆਂ ਮੰਗਾਂ ਲਈ ਆਵਾਜ਼ ਬੁਲੰਦ ਕਰਨਗੇ ਅਤੇ ਪਾਰਟੀ ਦੀ ਮਜ਼ਬੂਤੀ ਤੇ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਨਗੇ। ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਸਮਰਥਕਾਂ ਵੱਲੋਂ ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ