ਭਿਆਨਕ ਸੜਕ ਹਾਦਸੇ ਵਿਚ ਪਿਉ ਅਤੇ 6 ਸਾਲਾ ਬੇਟੀ ਦੀ ਦਰਦਨਾਕ ਮੌਤ
ਫਗਵਾੜਾ (ਕਪੂਰਥਲਾ), 8 ਜੂਨ (ਹਰਜੋਤ ਸਿੰਘ ਚਾਨਾ) - ਫਗਵਾੜਾ ਸ਼ਹਿਰ ਵਿਚ ਅੱਜ ਦੇਰ ਸ਼ਾਮ ਇਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰ ਗਿਆ। ਭੁੱਲਾਰਾਈ ਚੌਂਕ ਨੇੜੇ ਹੋਏ ਇਸ ਭਿਆਨਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਵਿਅਕਤੀ ਅਤੇ ਉਸ ਦੀ 6 ਸਾਲਾ ਬੇਟੀ ਦੀ ਦਰਦਨਾਕ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਹਾਇਰ ਸੈਂਟਰ ਰੈਫਰ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਭੁੱਲਾਰਾਈ ਚੌਂਕ ਨੇੜੇ ਦੋ ਕਾਰਾਂ ਅਤੇ ਇਕ ਟਰੱਕ ਵਿਚਕਾਰ ਟੱਕਰ ਹੋਣ ਤੋਂ ਬਾਅਦ ਹਾਲਾਤ ਬੇਕਾਬੂ ਹੋ ਗਏ। ਇਸ ਦੌਰਾਨ ਆਪਣੇ ਪਰਿਵਾਰ ਸਮੇਤ ਮੋਟਰਸਾਈਕਲ 'ਤੇ ਜਾ ਰਿਹਾ ਸੁਖਬੀਰ ਸਿੰਘ ਵੀ ਹਾਦਸੇ ਦੀ ਲਪੇਟ ਵਿਚ ਆ ਗਿਆ ਅਤੇ ਉਸ ਦਾ ਮੋਟਰਸਾਈਕਲ ਟਰੱਕ ਨਾਲ ਜਾ ਟਕਰਾਇਆ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਪਰਿਵਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।
ਰਾਹਗੀਰਾਂ ਵਲੋਂ ਤੁਰੰਤ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਫਗਵਾੜਾ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਸੁਖਬੀਰ ਸਿੰਘ ਅਤੇ ਉਸ ਦੀ 6 ਸਾਲਾ ਬੇਟੀ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਉਸ ਦੀ ਪਤਨੀ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਅਗਲੇ ਇਲਾਜ ਲਈ ਹਾਇਰ ਸੈਂਟਰ ਰੈਫਰ ਕਰ ਦਿੱਤਾ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਫਗਵਾੜਾ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ।
;
;
;
;
;
;
;
;