JALANDHAR WEATHER

23 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

 ਜਗਰਾਉਂ (ਲੁਧਿਆਣਾ) 8 ਜੂਨ (ਕੁਲਦੀਪ ਸਿੰਘ ਲੋਹਟ) - ਥਾਣਾ ਹਠੂਰ ਦੀ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਦੀ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 23 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਹਰਜਿੰਦਰ ਸਿੰਘ ਉਰਫ਼ ਰਾਜੂ ਪੁੱਤਰ ਚਰਨ ਸਿੰਘ ਵਾਸੀ ਚੱਕਰ ਨੂੰ ਇਕ ਜਗਾੜੂ ਮੋਟਰਸਾਈਕਲ 'ਤੇ ਨਾਜਾਇਜ਼ ਸ਼ਰਾਬ ਲਿਜਾਂਦੇ ਹੋਏ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 23 ਪੇਟੀਆਂ ਸ਼ਰਾਬ ਮਾਰਕਾ "ਪੰਜਾਬ ਰਾਣੋ ਸੌਫੀ" ਬਰਾਮਦ ਹੋਈਆਂ।ਇਸ ਸੰਬੰਧੀ ਪੁਲਿਸ ਵਲੋਂ ਦੋਸ਼ੀ ਹਰਜਿੰਦਰ ਸਿੰਘ ਉਰਫ਼ ਰਾਜੂ ਖ਼ਿਲਾਫ਼ ਮੁਕੱਦਮਾ ਨੰਬਰ 94 ਮਿਤੀ 07 ਜੂਨ 2026 ਨੂੰ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਥਾਣਾ ਹਠੂਰ ਵਿਖੇ ਦਰਜ ਕਰ ਲਿਆ ਗਿਆ ਹੈ।ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਬਰਾਮਦ ਕੀਤੀ ਗਈ ਸ਼ਰਾਬ ਕਿਥੋਂ ਲਿਆਂਦੀ ਗਈ ਸੀ ਅਤੇ ਇਸ ਦੀ ਸਪਲਾਈ ਕਿਥੇ ਕੀਤੀ ਜਾਣੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ