JALANDHAR WEATHER

ਘਰੇਲੂ ਪ੍ਰੇਸ਼ਾਨੀ ਕਾਰਨ ਨੌਜਵਾਨ ਨੇ ਘਰ ਵਿਚ ਫਾਹਾ ਲੈ ਕੇ ਕੀਤੀ ਆਤਮ ਹੱਤਿਆ

ਕਪੂਰਥਲਾ, 8 ਜੂਨ (ਅਮਨਜੋਤ ਸਿੰਘ ਵਾਲੀਆ) - ਬਰੈੱਡ ਫ਼ੈਕਟਰੀ ਨੇੜੇ ਇਕ ਨੌਜਵਾਨ ਨੇ ਘਰੇਲੂ ਪ੍ਰੇਸ਼ਾਨੀ ਨੂੰ ਲੈ ਕੇ ਘਰ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਮਿ੍ਤਕ ਨੌਜਵਾਨ ਦੀ ਪਹਿਚਾਣ ਵਿਕਾਸ (25) ਪੁੱਤਰ ਵਿਪਨ ਠਾਕੁਰ ਵਾਸੀ ਬਰੈੱਡ ਫੈਕਟਰੀ ਏਰੀਆ ਵਜੋਂ ਹੋਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬਰੈੱਡ ਫ਼ੈਕਟਰੀ ਨੇੜੇ ਇਕ ਨੌਜਵਾਨ ਨੇ ਘਰ ਵਿਚ ਘਰੇਲੂ ਪ੍ਰੇਸ਼ਾਨੀ ਕਾਰਨ ਘਰ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ | ਉਨ੍ਹਾਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤੀ ਹੈ ਤੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ