JALANDHAR WEATHER

ਪੁਰਾਣੀ ਰੰਜਿਸ਼ ਨੂੰ ਲੈ ਕੇ ਦਰਜਨ ਦੇ ਕਰੀਬ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਗੰਭੀਰ ਰੂਪ ਵਿਚ ਕੀਤਾ ਜ਼ਖ਼ਮੀ

ਕਪੂਰਥਲਾ, 8 ਜੂਨ (ਅਮਨਜੋਤ ਸਿੰਘ ਵਾਲੀਆ) - ਬ੍ਰਹਮਕੁੰਡ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਇਕ ਨੌਜਵਾਨ ਨੂੰ ਇਕ ਦਰਜਨ ਦੇ ਕਰੀਬ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ, ਜਿਸਨੂੰ ਬਾਅਦ ਵਿਚ ਪਰਿਵਾਰਿਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ । ਜੇਰੇ ਇਲਾਜ ਉਦੇ ਪੁੱਤਰ ਬਲਬੀਰ ਵਾਸੀ ਬ੍ਰਹਮਕੁੰਡ ਨੇ ਦੱਸਿਆ ਕਿ ਉਹ ਆਪਣੇ ਇਕ ਸਾਥੀ ਨਾਲ ਦਵਾਈ ਲੈਣ ਜਾ ਰਿਹਾ ਸੀ ਤਾਂ ਜਦੋਂ ਉਹ ਸ਼ਨੀ ਦੇਵ ਮੰਦਿਰ ਨੇੜੇ ਪਹੁੰਚੇ ਤਾਂ ਲਗਭਗ ਇਕ ਦਰਜਨ ਦੇ ਕਰੀਬ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਸੂਚਨਾ ਮਿਲਣ 'ਤੇ ਥਾਣਾ ਸਿਟੀ ਦੇ ਐਸ.ਐਚ.ਓ. ਅਮਨਦੀਪ ਨਾਹਰ ਪੁਲਿਸ ਪਾਰਟੀ ਸਮੇਤ ਸਿਵਲ ਹਸਪਤਾਲ ਪਹੁੰਚੇ ਤੇ ਮਾਮਲੇ ਦੀ ਜਾਣਕਾਰੀ ਹਾਸਲ ਕੀਤੀ । ਏ.ਐਸ.ਆਈ. ਬਲਦੇਵ ਸਿੰਘ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ । ਡਿਊਟੀ ਡਾ. ਵਿਜੇ ਕੁਮਾਰ ਵਲੋਂ ਜ਼ਖਮੀ ਨੌਜਵਾਨ ਦੀ ਹਾਲਤ ਗੰਭੀਰ ਦੇਖਦਿਆਂ ਮੁੱਢਲੇ ਇਲਾਜ ਤੋਂ ਬਾਅਦ ਮੈਡੀਕਲ ਕਾਲਜ ਅੰਮਿ੍ਤਸਰ ਰੈਫ਼ਰ ਕਰ ਦਿੱਤਾ ਗਿਆ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ