JALANDHAR WEATHER

ਪੁਲਿਸ ਨੇ ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਲਗਾਇਆ ਗਿਆ ਧਰਨਾ ਚੁਕਵਾਇਆ

ਬਰਨਾਲਾ, 9 ਜੂਨ (ਗੁਰਪ੍ਰੀਤ ਸਿੰਘ ਲਾਡੀ) - ਬਰਨਾਲਾ ਦੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੇਵਾ ਕੇਂਦਰਾਂ ਦੇ ਮੁਲਾਜ਼ਮ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੀ 26 ਮਈ ਤੋਂ ਪੱਕਾ ਮੋਰਚਾ ਲਗਾਇਆ ਹੋਇਆ ਸੀ ਅਤੇ ਅੱਜ ਪੁਲਿਸ ਵਲੋਂ ਉਨ੍ਹਾਂ ਦਾ ਇਹ ਪੱਕਾ ਮੋਰਚਾ ਜ਼ਬਰਦਸਤੀ ਚੁਕਵਾ ਦਿੱਤਾ ਗਿਆ ਹੈ। ਇਸ ਦੌਰਾਨ ਪੁਲਿਸ ਵਲੋਂ ਧਰਨੇ ਵਿਚ ਲਗਾਏ ਗਏ ਟੈਂਟਾਂ ਨੂੰ ਉਖਾੜ ਦਿੱਤਾ ਗਿਆ ਹੈ ਅਤੇ ਕਈ ਮੁਲਾਜ਼ਮਾਂ ਨੂੰ ਹਿਰਾਸਤ ਵਿਚ ਵੀ ਲੈ ਲਿਆ ਗਿਆ ਹੈ। ਜਦਕਿ ਦੂਸਰੇ ਪਾਸੇ ਅੱਜ ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਵੀ ਰੱਖੀ ਗਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ