JALANDHAR WEATHER

ਪੁਲਿਸ ਵਲੋਂ ਚਿੱਟਾ ਵੇਚਣ ਵਾਲੇ ਨੌਜਵਾਨ ਨੂੰ ਹਿਰਾਸਤ ਲੈਣ ਦੋਰਾਨ ਬਜ਼ੁਰਗ ਦੀ ਮੌਤ

ਟਾਹਲੀ ਸਾਹਿਬ/ਜੈਤੀਪੁਰ (ਅੰਮ੍ਰਿਤਸਰ) 9 ਜੂਨ(ਵਿਨੋਦ ਭੀਲੋਵਾਲ/ਭੁਪਿੰਦਰ ਸਿੰਘ ਗਿੱਲ) - ਮਜੀਠਾ ਹਲਕੇ ਦੇ ਪਿੰਡ ਬਾਬੋਵਾਲ ਵਿਖੇ ਸਵੇਰੇ ਪੁਲਿਸ ਵਲੋਂ ਨਸ਼ਾ ਵੇਚਣ ਵਾਲੇ ਨਾਮਜ਼ਦ ਨੌਜਵਾਨ ਦਲੇਰ ਸਿੰਘ ਦੇ ਘਰ ਤੜਕਸਾਰ ਛਾਪੇਮਾਰੀ ਕੀਤੀ ਗਈ, ਜਿਸ ਵਿਚ ਦਲੇਰ ਸਿੰਘ ਦੀ ਗ੍ਰਿਫ਼ਤਾਰੀ ਤੋ ਬਾਅਦ ਨਿਹੰਗ ਨਿਰਮਲ ਸਿੰਘ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪਰਿਵਾਰ ਵਲੋਂ ਪੁਲਿਸ ਵਲੋਂ ਖਿੱਚ ਧੁੂਹ ਕਰਨ ਦੇ ਦੋਸ਼ ਲਗਾਉਂਦੇ ਹੋਏ ਧਰਨਾ ਲਗਾ ਦਿੱਤਾ। ਓਧਰ ਪੁਲਿਸ ਪ੍ਰਸ਼ਾਸਨ ਵਲੋ ਨਿਹੰਗ ਨਿਰਮਲ ਸਿੰਘ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ।ਬਾਕੀ ਉਨ੍ਹਾਂ ਨੇ ਕਿਹਾ ਕਿ ਪੋਸਟਮਾਸਟਮ ਦੀ ਰਿਪੋਰਟ ਆਉਣ ਤੋ ਬਾਅਦ ਪਤਾ ਲੱਗ ਜਾਵੇਗਾ ਕਿ ਮੌਤ ਕਿਸ ਕਾਰਨ ਹੋਈ ਹੈ। ਖ਼ਬਰ ਲਿਖੇ ਜਾਣ ਤੱਕ ਪਰਿਵਾਰ ਵਲੋ ਧਰਨਾ ਜਾਰੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ