JALANDHAR WEATHER

ਪਿੰਡ ਝੋੜੜ ਮਲੋਟ ਵਿਖੇ 2 ਦਲਿਤ ਨੌਜਵਾਨਾਂ ਨਾਲ ਹੋਈ ਅਣਮਨੁੱਖੀ ਘਟਨਾ ਦੀ ਸਖ਼ਤ ਨਿੰਦਾ - ਰਾਜੇਸ਼ ਬਾਘਾ

ਚੰਡੀਗੜ੍ਹ, 9 ਜੂਨ - ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਰਾਜੇਸ਼ ਬਾਘਾ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਝੋੜੜ ਵਿਖੇ ਅਨੁਸੂਚਿਤ ਜਾਤੀ ਪਰਿਵਾਰ ਦੇ 2 ਨੌਜਵਾਨਾਂ ਨਾਲ ਵਾਪਰੀ ਵਹਿਸ਼ੀਆਨਾ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ੍ਰੀ ਬਾਘਾ ਨੇ ਕਿਹਾ ਕਿ ਅਖ਼ਬਾਰਾਂ ਵਿਚ ਛਪੀ ਖ਼ਬਰ ਅਨੁਸਾਰ ਦੋ ਨੌਜਵਾਨਾਂ ਨੂੰ ਨਿਰਵਸਤਰ ਕਰਕੇ, ਰੱਸੀਆਂ ਨਾਲ ਬੰਨ੍ਹ ਕੇ ਖੇਤਾਂ ਵਿਚ ਘਸੀਟਣਾ ਅਤੇ ਜਾਤੀਸੂਚਕ ਸ਼ਬਦਾਂ ਦਾ ਪ੍ਰਯੋਗ ਕਰਨਾ ਬੇਹੱਦ ਨਿੰਦਣਯੋਗ, ਅਣਮਨੁੱਖੀ ਅਤੇ ਸੰਵਿਧਾਨ ਦੀ ਭਾਵਨਾ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵਲੋਂ ਰਚੇ ਸੰਵਿਧਾਨ ਵਿਚ ਹਰ ਨਾਗਰਿਕ ਨੂੰ ਸਨਮਾਨ ਨਾਲ ਜਿਊਣ ਦਾ ਅਧਿਕਾਰ ਦਿੱਤਾ ਗਿਆ ਹੈ। ਜਾਤ ਦੇ ਆਧਾਰ ’ਤੇ ਕਿਸੇ ਵੀ ਵਿਅਕਤੀ ਨਾਲ ਅਜਿਹੀ ਬੇਰਹਿਮੀ ਸਭਿਅਕ ਸਮਾਜ ’ਤੇ ਕਲੰਕ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਸ੍ਰੀ ਬਾਘਾ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਐਸਸੀ/ਐਸਟੀ (ਅੱਤਿਆਚਾਰ ਰੋਕੂ) ਐਕਟ ਤਹਿਤ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਪੀੜਤ ਪਰਿਵਾਰ ਨੂੰ ਪੂਰੀ ਸੁਰੱਖਿਆ ਅਤੇ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਮਾਮਲੇ ਦੀ ਨਿਰਪੱਖ ਜਾਂਚ ਸੀਨੀਅਰ ਅਧਿਕਾਰੀ ਤੋਂ ਕਰਵਾ ਕੇ 7 ਦਿਨਾਂ ਵਿਚ ਚਲਾਨ ਪੇਸ਼ ਕੀਤਾ ਜਾਵੇ। ਪੀੜਤ ਨੌਜਵਾਨਾਂ ਦੇ ਮੁੜ ਵਸੇਬੇ ਅਤੇ ਆਰਥਿਕ ਮਦਦ ਦਾ ਪ੍ਰਬੰਧ ਕੀਤਾ ਜਾਵੇ। ਸ੍ਰੀ ਬਾਘਾ ਨੇ ਕਿਹਾ ਕਿ ਪੰਜਾਬ ਦੀ ਧਰਤੀ ਗੁਰੂ ਸਾਹਿਬਾਨਾਂ ਦੀ ਧਰਤੀ ਹੈ, ਇੱਥੇ ਵਿਤਕਰੇ ਦੀ ਕੋਈ ਥਾਂ ਨਹੀਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ