JALANDHAR WEATHER

ਐਨ.ਆਈ.ਏ. ਵਲੋਂ ਬਲਾਕ ਮੱਖੂ ਦੇ ਪਿੰਡ ਨਿਜ਼ਾਮਦੀਨ ਵਾਲਾ ਵਿਖੇ ਛਾਪਾਮਾਰੀ, ਪੰਜ ਘੰਟੇ ਚੱਲੀ ਜਾਂਚ

ਮੱਖੂ (ਫਿਰੋਜ਼ਪੁਰ) 9 ਜੂਨ (ਕੁਲਵਿੰਦਰ ਸਿੰਘ ਸੰਧੂ) - ਬਲਾਕ ਮੱਖੂ ਦੇ ਪਿੰਡ ਨਿਜ਼ਾਮਦੀਨ ਵਾਲਾ ਵਿਖੇ ਉਸ ਵੇਲੇ ਚਰਚਾ ਦਾ ਮਾਹੌਲ ਬਣ ਗਿਆ ਜਦੋਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਦੀ ਟੀਮ ਨੇ ਲਵਪ੍ਰੀਤ ਸਿੰਘ ਪੁੱਤਰ ਹਰਪਾਲ ਸਿੰਘ ਦੇ ਘਰ ਛਾਪਾਮਾਰੀ ਕਰਕੇ ਕਰੀਬ ਪੰਜ ਘੰਟੇ ਤੱਕ ਬਰੀਕੀ ਨਾਲ ਜਾਂਚ ਕੀਤੀ। ਜਾਂਚ ਦੌਰਾਨ ਟੀਮ ਵਲੋਂ ਘਰ ਦੇ ਵੱਖ-ਵੱਖ ਹਿੱਸਿਆਂ ਦੀ ਤਲਾਸ਼ੀ ਲਈ ਗਈ ਅਤੇ ਕੁਝ ਦਸਤਾਵੇਜ਼ਾਂ ਅਤੇ ਡਿਜ਼ੀਟਲ ਰਿਕਾਰਡਾਂ ਦੀ ਵੀ ਪੜਤਾਲ ਕੀਤੇ ਜਾਣ ਦੀ ਚਰਚਾ ਹੈ। ਹਾਲਾਂਕਿ ਅਧਿਕਾਰੀਆਂ ਨੇ ਇਸ ਸੰਬੰਧੀ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ।
ਸੂਤਰਾਂ ਅਨੁਸਾਰ ਜਾਂਚ ਤੋਂ ਬਾਅਦ ਲਵਪ੍ਰੀਤ ਸਿੰਘ ਨੂੰ 16 ਜੂਨ ਨੂੰ ਐਨ.ਆਈ.ਏ. ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਐਨ.ਆਈ.ਏ. ਦੀ ਕਾਰਵਾਈ ਕਾਰਨ ਇਲਾਕੇ ਵਿਚ ਦਿਨ ਭਰ ਚਰਚਾਵਾਂ ਦਾ ਬਾਜ਼ਾਰ ਗਰਮ ਰਿਹਾ ਅਤੇ ਵੱਡੀ ਗਿਣਤੀ ਵਿਚ ਲੋਕ ਘਟਨਾ ਬਾਰੇ ਜਾਣਕਾਰੀ ਹਾਸਲ ਕਰਨ ਲਈ ਉਤਸੁਕ ਨਜ਼ਰ ਆਏ।
ਇਹ ਵੀ ਪਤਾ ਲੱਗਾ ਹੈ ਕਿ ਇਸ ਮੁਹਿੰਮ ਤਹਿਤ ਬਲਾਕ ਮੱਖੂ ਤੋਂ ਇਲਾਵਾ ਬਲਾਕ ਜ਼ੀਰਾ ਦੇ ਤਿੰਨ ਪਿੰਡਾਂ ਵਿਚ ਵੀ ਐਨ.ਆਈ.ਏ. ਦੀਆਂ ਟੀਮਾਂ ਵਲੋਂ ਇਕੋ ਸਮੇਂ ਛਾਪਾਮਾਰੀ ਕੀਤੀ ਗਈ। ਸੂਤਰਾਂ ਮੁਤਾਬਕ ਇਹ ਕਾਰਵਾਈ ਕਿਸੇ ਚੱਲ ਰਹੀ ਜਾਂਚ ਦੇ ਸੰਬੰਧ ਵਿੱਚ ਕੀਤੀ ਗਈ ਹੈ। ਫਿਲਹਾਲ ਏਜੰਸੀ ਵਲੋਂ ਪੂਰੇ ਮਾਮਲੇ ਬਾਰੇ ਚੁੱਪੀ ਬਣਾਈ ਹੋਈ ਹੈ, ਜਿਸ ਕਾਰਨ ਲੋਕਾਂ ਵਿਚ ਇਸ ਕਾਰਵਾਈ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ