JALANDHAR WEATHER

ਮਨਪ੍ਰੀਤ ਸਿੰਘ ਇਆਲੀ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਿਚ ਹੋਏ ਸ਼ਾਮਿਲ

ਚੰਡੀਗੜ੍ਹ, 9 ਜੂਨ - ਲੁਧਿਆਣਾ ਦੇ ਦਾਖਾ ਤੋਂ ਵਿਧਾਇਕ ਨੇ ਮਨਪ੍ਰੀਤ ਸਿੰਘ ਇਆਲੀ ਅੱਜ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਿਚ ਸ਼ਾਮਿਲ ਹੋ ਗਏ। ਸੰਸਦ ਮੈਂਬਰ ਸਰਬਜੀਤ ਸਿੰਘ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵਲੋਂ ਇਆਲੀ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਇਆ ਗਿਆ।
ਦੱਸ ਦਈਏ ਕਿ ਮਨਪ੍ਰੀਤ ਸਿੰਘ ਇਆਲੀ 2012 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਟਿਕਟ 'ਤੇ ਦਾਖਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ ।ਉਨ੍ਹਾਂ 2014 'ਚ ਹੋਈਆਂ ਲੋਕ ਸਭਾ ਚੋਣਾਂ 'ਚ ਲੁਧਿਆਣਾ ਤੋਂ ਚੋਣ ਵੀ ਲੜੀ ਸੀ । 2019 'ਚ ਜ਼ਿਮਨੀ ਚੋਣ ਦੌਰਾਨ ਉਹ ਮੁੜ ਹਲਕਾ ਦਾਖਾ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੂੰ ਹਰਾ ਕੇ ਵਿਧਾਇਕ ਚੁਣੇ ਗਏ ਸਨ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਵੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਟਿਕਟ 'ਤੇ ਚੋਣ ਲੜ ਵਿਧਾਇਕ ਬਣੇ ਸਨ । ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪੰਥਕ ਏਕਤਾ ਲਈ ਜਾਰੀ ਆਦੇਸ਼ ਤੋਂ ਬਾਅਦ ਉਨ੍ਹਾਂ ਨੇ ਭਰਤੀ ਮੁਹਿੰਮ ਦੀ ਜ਼ਿੰਮੇਵਾਰੀ ਵੀ ਸੰਭਾਲੀ ਸੀ । ਬਾਅਦ 'ਚ ਉਹ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਜੁੜ ਗਏ ਸਨ । ਹਾਲ ਹੀ 'ਚ ਇਆਲੀ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ । ਹੁਣ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਪਾਰਟੀ ਲਈ ਇਕ ਵੱਡੀ ਸਿਆਸੀ ਮਜ਼ਬੂਤੀ ਵਜੋਂ ਦੇਖਿਆ ਜਾ ਰਿਹਾ ਹੈ । 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ