ਗੁਰੂ ਕੀ ਵਡਾਲੀ ਵਿਖੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਹੋਏ ਝਗੜੇ ਉਪਰੰਤ ਘਰ ਦੇ ਬਾਹਰ ਚਲਾਈਆਂ ਗੋਲੀਆਂ
ਛੇਹਰਟਾ,9 ਜੂਨ (ਪੱਤਰ ਪ੍ਰੇਰਕ)- ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਗੁਰੂ ਕੀ ਵਡਾਲੀ ਵਿਖੇ ਦੇਰ ਰਾਤ ਕਰੀਬ 9 ਵਜੇ ਵੈਸੇ ਤੇ ਲੈਣ ਦੇਣ ਨੂੰ ਲੈ ਕੇ ਹੋਏ ਝਗੜੇ ਉਪਰੰਤ ਅਣ-ਪਛਾਤੇ ਵਿਅਕਤੀਆਂ ਵਲੋਂ ਇਕ ਘਰ ਦੇ ਬਾਹਰ ਕਰੀਬ 10 ਤੋਂ 12 ਗੋਲੀਆਂ ਚਲਾਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਥਾਣਾ ਛੇਹਰਟਾ ਦੇ ਮੁੱਖ ਅਧਿਕਾਰੀ ਬਲਵਿੰਦਰ ਸਿੰਘ ਆਪਣੀ ਪੁਲਿਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ ਤੇ ਉਨ੍ਹਾਂ ਕਿਹਾ ਕਿ ਪੁਲਿਸ ਨੂੰ ਗੁਰੂ ਕੀ ਵਡਾਲੀ ਵਿਖੇ ਹੋਈ ਝਗੜੇ ਤੇ ਗੋਲੀਬਾਰੀ ਸੰਬੰਧੀ ਸੂਚਨਾ ਮਿਲੀ ਸੀ ਤੇ ਮੌਕੇ ’ਤੇ ਜਾ ਕੇ ਮਾਮਲੇ ਦੀ ਬਾਰੀਕੀ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਅਗੇਰਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ ਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
;
;
;
;
;
;
;
;