JALANDHAR WEATHER

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹੈਂਡ ਗ੍ਰਨੇਡ ਸਮੇਤ ਦੋ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 9 ਜੂਨ-ਡੀ.ਜੀ.ਪੀ. ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਵੱਡੀ ਸਫ਼ਲਤਾ ਵਿਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਭਿਆਨ ਵਿਚ ਸਰਹੱਦ ਪਾਰ ਦੇ ਹੈਂਡਲਰਾਂ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।

ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕਾਨੂੰਨ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਥਾਣਾ ਘਰਿੰਡਾ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ ਤੇ ਇਸ ਦੇ ਨਾਲ ਹੀ ਅੱਗੇ ਅਤੇ ਪਿੱਛੇ ਸੰਬੰਧ ਸਥਾਪਤ ਕਰਨ ਅਤੇ ਨੈੱਟਵਰਕ ਵਿਚ ਸ਼ਾਮਿਲ ਹੋਰ ਸਹਿਯੋਗੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ