ਅਪਰੈਂਟਸ਼ਿਪ ਯੂਨੀਅਨ ਦੇ ਮੁਲਾਜ਼ਮ ਬਿਜਲੀ ਟਾਵਰ ’ਤੇ ਚੜੇ
ਪਟਿਆਲਾ, 9 ਜੂਨ (ਧਰਮਿੰਦਰ ਸਿੰਘ ਸਿੱਧੂ)- ਆਪਣੀਆਂ ਮੰਗਾਂ ਨੂੰ ਲੈ ਕੇ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਮੂਹਰੇ ਧਰਨਾ ਦੇ ਰਹੀ ਅਪਰੈਂਟਸ਼ਿਪ ਯੂਨੀਅਨ ਦੇ ਮੁਲਾਜ਼ਮ ਤੇ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ ਸੀ, ਅੱਜ ਉਸੇ ਯੂਨੀਅਨ ਦੇ ਮੁਲਾਜ਼ਮਾਂ ਵਲੋਂ ਪਟਿਆਲਾ ਸੰਗਰੂਰ ਰੋਡ ਤੇ ਪੈਂਦੇ ਗੁਰਦੁਆਰਾ ਪਰਮੇਸ਼ਵਰ ਦੁਆਰ ਦੇ ਨੇੜਲੇ ਬਿਜਲੀ ਟਾਵਰ ’ਤੇ ਚੜ ਗਏ ਹਨ।
ਉਨ੍ਹਾਂ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਤੇ ਪੁਲਿਸ ਵੀ ਮੌਕੇ ਤੇ ਪਹੁੰਚ ਗਈ ਹੈ।
;
;
;
;
;
;
;
;