JALANDHAR WEATHER

ਰਾਮਾਨੁਜਨ ਗਣਿਤ ਐਵਾਰਡ ਪ੍ਰੀਖਿਆ ਪ੍ਰਬੰਧਕ ਕਮੇਟੀ ਵਲੋਂ ਸਰਕਾਰੀ ਸਕੂਲਾਂ ਦੇ ਮੈਰਿਟ ਵਿਚ ਆਏ ਵਿਦਿਆਰਥੀ ਸਨਮਾਨਿਤ

ਸੰਗਰੂਰ, 9 ਜੂਨ (ਧੀਰਜ ਪਸੋਰੀਆ)- ਰਾਮਾਨੁਜਨ ਗਣਿਤ ਐਵਾਰਡ ਪ੍ਰੀਖਿਆ ਪ੍ਰਬੰਧਕ ਕਮੇਟੀ ਵਲੋਂ ਸਰਕਾਰੀ ਸਕੂਲਾਂ ਦੇ ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੇ ਮੈਰਿਟ ਵਿਚ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਸਨਮਾਨ ਸਮਾਰੋਹ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ ਨੇ ਮੈਰਿਟ ਵਿਚ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਕਿਹਾ ਕਿ ਪ੍ਰੀਖਿਆ ਪ੍ਰਬੰਧਕ ਕਮੇਟੀ ਵਲੋਂ ਕੀਤਾ ਜਾ ਰਿਹਾ ਇਹ ਉਪਰਾਲਾ ਬਹੁਤ ਹੀ ਸਲਾਘਾਯੋਗ ਹੈ। ਇਸ ਉਪਰਾਲੇ ਨਾਲ ਮੈਰਿਟ ਵਿਚ ਆਏ ਵਿਦਿਆਰਥੀਆਂ ਨੂੰ ਹੱਲਾਸ਼ੇਰੀ ਮਿਲੇਗੀ, ਇਸ ਹੱਲਾਸ਼ੇਰੀ ਸਦਕਾ ਵਿਦਿਆਰਥੀ ਆਉਣ ਵਾਲੇ ਸਮੇਂ ਵਿਚ ਹੋਰ ਉੱਚੇ ਮੁਕਾਮ ਹਾਸਲ ਕਰਨ ਲਈ ਜੀਅ ਜਾਨ ਨਾਲ ਮਿਹਨਤ ਕਰਨਗੇ।

ਪ੍ਰੀਖਿਆ ਦੇ ਮੁੱਖ ਪ੍ਰਬੰਧਕ ਦੇਵੀ ਦਿਆਲ ਅਤੇ ਸਹਿ ਪ੍ਰਬੰਧਕ ਸਚਿਨ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ ਪ੍ਰੀਖਿਆ ਵਿਚ ਸਰਕਾਰੀ ਸਕੂਲਾਂ ਦੇ ਅੱਠਵੀਂ ਜਮਾਤ ਵਿਚੋਂ ਮੈਰਿਟ ਵਿਚ ਆਈ ਵਿਦਿਆਰਥਣ ਜਪਨੀਤ ਕੌਰ, ਖੁਸ਼ਪ੍ਰੀਤ ਕੌਰ, ਜਾਗਰਤੀ ਰਾਣੀ, ਦਸਵੀਂ ਦੇ ਸਰਕਾਰੀ ਸਕੂਲਾਂ ਵਿੱਚੋਂ ਮੈਰਿਟ ਵਿੱਚ ਆਈ ਵਿਦਿਆਰਥਣ ਅਸ਼ਮੀਤ ਕੌਰ, ਯੀਕਾਂਸ਼ੀ ਵਰਮਾ, ਕਮਲਦੀਪ ਕੌਰ ਅਤੇ ਇਸੇ ਤਰ੍ਹਾਂ ਬਾਰਵੀਂ ਜਮਾਤ ਦੀ ਮੈਰਿਟ ਵਿੱਚੋਂ ਆਈ ਵਿਦਿਆਰਥਣ ਗੁਰਮੀਤ ਕੌਰ, ਸੁਰਿੰਦਰ ਸਿੰਘ, ਅੰਜਲੀ ਕੌਰ, ਅਮਨਦੀਪ ਕੌਰ, ਰਾਧਿਕਾ, ਗਗਨਦੀਪ ਕੌਰ, ਪੂਜਾ ਜਿੰਦਲ, ਖੁਸ਼ਪ੍ਰੀਤ ਕੌਰ ਅਤੇ ਪ੍ਰਦੀਪ ਕੌਰ ਨੂੰ ਮੈਰਿਟ ਸਰਟੀਫਿਕੇਟ ਅਤੇ ਹਰ ਵਿਦਿਆਰਥੀ ਨੂੰ1100 ਰੁਪਏ ਦੀ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ। ਇਸ ਸਮਰੋਹ ਵਿੱਚ ਸਹਾਇਕ ਕਮਿਸ਼ਨਰ ਰਾਜਵੀਰ ਸਿੰਘ, ਜਿਲਾ ਸਿੱਖਿਆ ਅਫਸਰ ਤਰਵਿੰਦਰ ਕੌਰ ਅਤੇ ਮੈਡਮ ਬਲਜਿੰਦਰ ਕੌਰ, ਉਪ ਜਿਲਾ ਸਿੱਖਿਆ ਅਫਸਰ ਮੈਡਮ ਮਨਜੀਤ ਕੌਰ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ