ਅਸੀਂ ਬਿਨਾਂ ਕਿਸੇ ਰੁਕਾਵਟ ਦੇ ਨੀਟ ਦੀ ਮੁੜ-ਪ੍ਰੀਖਿਆ ਸੁਚਾਰੂ ਢੰਗ ਨਾਲ ਕਰਵਾਵਾਂਗੇ-ਧਰਮਿੰਦਰ ਪ੍ਰਧਾਨ
ਨਵੀਂ ਦਿੱਲੀ, 9 ਜੂਨ (ਪੀ.ਟੀ.ਆਈ.) ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਮੰਗਲਵਾਰ ਨੂੰ ਕਿਹਾ ਕਿ 21 ਜੂਨ ਨੂੰ ਨੀਟ-ਯੂ.ਜੀ. ਦੀ ਮੁੜ-ਪ੍ਰੀਖਿਆ ਸੁਚਾਰੂ ਢੰਗ ਨਾਲ ਅਤੇ ਗਲਤੀ-ਰਹਿਤ ਕਰਵਾਉਣ ਲਈ ਉਪਾਅ ਕੀਤੇ ਗਏ ਹਨ ਅਤੇ ਉਮੀਦਵਾਰਾਂ ਨੂੰ ਆਪਣੀ ਪੜ੍ਹਾਈ 'ਤੇ ਧਿਆਨ ਕੇਂਦਰਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਇਸ ਵਾਰ ਪ੍ਰਸ਼ਨ ਪੱਤਰ ਤਿਆਰ ਕਰਨ ਤੋਂ ਲੈ ਕੇ ਪ੍ਰੀਖਿਆ ਕੇਂਦਰਾਂ ਤੱਕ ਪਹੁੰਚਾਉਣ ਤੱਕ ਵਾਧੂ ਸਾਵਧਾਨੀਆਂ ਵਰਤ ਰਹੀ ਹੈ। ਨੈਸ਼ਨਲ ਟੈਸਟਿੰਗ ਏਜੰਸੀ (ਐੱਨ. ਟੀ. ਏ.) ਹੈੱਡਕੁਆਰਟਰ ਵਿਖੇ ਤਿਆਰੀਆਂ ਦੀ ਸਮੀਖਿਆ ਕਰਨ ਤੋਂ ਬਾਅਦ, ਪ੍ਰਧਾਨ ਨੇ ਕਿਹਾ ਕਿ ਕੈਬਨਿਟ ਸਕੱਤਰ ਦੀ ਪ੍ਰਧਾਨਗੀ ਹੇਠ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ ਸਾਰੇ ਸੂਬਿਆਂ ਨੂੰ ਸਹਿਯੋਗ ਕਰਨ ਲਈ ਕਿਹਾ ਗਿਆ ਹੈ। ਪ੍ਰਧਾਨ ਨੇ ਪੱਤਰਕਾਰਾਂ ਨੂੰ ਦੱਸਿਆ, 'ਐੱਨ.ਟੀ.ਏ. 21 ਜੂਨ ਨੂੰ ਦੁਬਾਰਾ ਨੀਟ ਪ੍ਰੀਖਿਆ ਕਰਵਾਉਣ ਜਾ ਰਿਹਾ ਹੈ। ਅਸੀਂ ਇਸਦੀਆਂ ਤਿਆਰੀਆਂ ਦੀ ਕਈ ਵਾਰ ਸਮੀਖਿਆ ਕੀਤੀ ਹੈ। ਮੈਂ ਅੱਜ ਐੱਨ.ਟੀ.ਏ. ਹੈੱਡਕੁਆਰਟਰ ਦਾ ਦÏਰਾ ਕਰਕੇ ਤਿਆਰੀਆਂ ਦੀ ਸਮੀਖਿਆ ਕੀਤੀ ਹੈ।' ਪ੍ਰਬੰਧਾਂ ਵਿੱਚ ਭਰੋਸਾ ਪ੍ਰਗਟ ਕਰਦੇ ਹੋਏ, ਪ੍ਰਧਾਨ ਨੇ ਕਿਹਾ ਕਿ ਮੁੜ-ਪ੍ਰੀਖਿਆ 551 ਸ਼ਹਿਰਾਂ ਦੇ 5,435 ਕੇਂਦਰਾਂ 'ਤੇ ਹੋਵੇਗੀ, ਜਿਨ੍ਹਾਂ ਵਿੱਚ ਭਾਰਤ ਤੋਂ ਬਾਹਰ 14 ਕੇਂਦਰ ਵੀ ਸ਼ਾਮਲ ਹਨ।
;
;
;
;
;
;
;
;
;