ਪੰਜਾਬ ਤੇ ਚੰਡੀਗੜ੍ਹ ’ਚ ਹੀਟਵੇਵ ਦਾ ਅਲਰਟ ਜਾਰੀ
ਚੰਡੀਗੜ੍ਹ, 10 ਜੂਨ- ਪੰਜਾਬ ਅਤੇ ਚੰਡੀਗੜ੍ਹ ਵਿਚ ਭਾਰੀ ਗਰਮੀ ਪੈ ਰਹੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਅੱਜ ਚੰਡੀਗੜ੍ਹ ਅਤੇ ਰਾਜ ਦੇ ਨੌਂ ਹੋਰ ਜ਼ਿਲ੍ਹਿਆਂ ਵਿਚ ਹੀਟਵੇਵ ਚੱਲੇਗੀ। ਇਸ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 11 ਜੂਨ ਤੋਂ ਮੌਸਮ ਬਦਲ ਜਾਵੇਗਾ। ਗਰਮੀ ਦੀ ਲਹਿਰ ਤੋਂ ਇਲਾਵਾ ਕੁਝ ਜ਼ਿਲ੍ਹਿਆਂ ਵਿਚ ਗੜੇਮਾਰੀ ਵੀ ਸੰਭਵ ਹੈ।
ਮੌਸਮ ਵਿਭਾਗ ਅਨੁਸਾਰ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਰਾਜ ਭਰ ਵਿਚ ਤਾਪਮਾਨ 0.9 ਡਿਗਰੀ ਸੈਲਸੀਅਸ ਵਧਿਆ ਹੈ, ਜੋ ਕਿ ਆਮ ਨਾਲੋਂ 3.8 ਡਿਗਰੀ ਵੱਧ ਹੈ। ਬਠਿੰਡਾ ਵਿਚ ਸਭ ਤੋਂ ਵੱਧ ਤਾਪਮਾਨ 46.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਜੂਨ ਵਿਚ ਦਰਜ ਕੀਤਾ ਗਿਆ ਸਭ ਤੋਂ ਵੱਧ ਤਾਪਮਾਨ ਹੈ। ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ 40.0 ਤੋਂ 46.3 ਡਿਗਰੀ ਸੈਲਸੀਅਸ ਤੱਕ ਰਿਹਾ।
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਕੁਝ ਖੇਤਰਾਂ ਵਿਚ ਗਰਮੀ ਦੀਆਂ ਲਹਿਰਾਂ ਆਉਣ ਦੀ ਸੰਭਾਵਨਾ ਹੈ। ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।
;
;
;
;
;
;
;
;
;