ਤੁਰਣ ਚੁੱਘ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ
ਨਵੀਂ ਦਿੱਲੀ, 10 ਜੂਨ- ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 12 ਸਾਲ ਪੂਰੇ ਹੋ ਗਏ ਹਨ ਤੇ ਇਹ 12 ਸਾਲ ਦੇਸ਼ ਨੂੰ ਤਰੱਕੀ ਵੱਲ ਲੈ ਗਏ ਹਨ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਨੇ ਭਾਰਤ ਦੀ ਸ਼ਾਨ ਵੇਖੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਲਈ ਬਹੁਤ ਕੁਝ ਕੀਤਾ ਹੈ।
ਉਨ੍ਹਾਂ ਨੇ ਕਰਤਾਰਪੁਰ ਲਾਂਘਾ ਖੋਲ੍ਹਿਆ, ਉਹ ਹੀ ਚੀਜ਼ ਜਿਸ ਲਈ ਅਸੀਂ ਪ੍ਰਾਰਥਨਾ ਕੀਤੀ ਸੀ। ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਨੂੰ ਜੀ.ਐਸ.ਟੀ. ਤੋਂ ਛੋਟ ਦਿੱਤੀ। ਪੰਜਾਬ ਵਿਚ ਦੋ ਪੀ.ਜੀ.ਆਈ., ਇਕ ਏਮਜ਼, ਇਕ ਮੈਡੀਕਲ ਕਾਲਜ ਅਤੇ ਇੱਕ ਆਈ.ਆਈ.ਟੀ. ਪ੍ਰਦਾਨ ਕਰਨ ਲਈ ਕੰਮ ਕੀਤਾ। ਸੜਕ ਦੇ ਬੁਨਿਆਦੀ ਢਾਂਚੇ ਲਈ 40,000 ਕਰੋੜ ਰੁਪਏ ਅਤੇ ਰੇਲਵੇ ਲਈ 3,000 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 2024 ਵਿਚ ਇਕ ਵਿਕਸਤ ਭਾਰਤ ਦੇ ਟੀਚੇ ਨਾਲ ਅੱਗੇ ਵਧ ਰਹੇ ਹਨ।
;
;
;
;
;
;
;
;
;