ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਦਿੜ੍ਹਬਾ ਵਿਖੇ ਨਸ਼ਿਆਂ ਦੀ ਰੋਕਥਾਮ ਸੰਬੰਧੀ ਸਮੀਖਿਆ ਮੀਟਿੰਗ
ਦਿੜ੍ਹਬਾ ਮੰਡੀ , 10 ਜੂਨ (ਜਸਵੀਰ ਸਿੰਘ ਔਜਲਾ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਦਿੜ੍ਹਬਾ ਵਿਖੇ ਇਕ ਵਿਸ਼ੇਸ਼ ਸਮੀਖਿਆ ਮੀਟਿੰਗ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਤਰੀ ਚੀਮਾ ਨੇ ਕਿਹਾ ਕਿ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਸਿਰਫ਼ ਸਰਕਾਰ ਦੇ ਯਤਨਾਂ ਨਾਲ ਹੀ ਸੰਭਵ ਨਹੀਂ, ਸਗੋਂ ਇਸ ਲਈ ਸਮਾਜ ਦੇ ਹਰ ਵਰਗ ਦੇ ਸਰਗਰਮ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਪੰਚ, ਪੰਚ, ਡਿਫੈਂਸ ਕਮੇਟੀਆਂ, ਸਮਾਜਿਕ ਸੰਸਥਾਵਾਂ ਅਤੇ ਨੌਜਵਾਨ ਨਸ਼ਿਆਂ ਵਿਰੁੱਧ ਜੰਗ ਵਿਚ ਹੋਰ ਸਰਗਰਮ ਭੂਮਿਕਾ ਨਿਭਾਉਣ ਤਾਂ ਜੋ ਪੰਜਾਬ ਨੂੰ ਇਸ ਬੁਰਾਈ ਤੋਂ ਮੁਕਤ ਕੀਤਾ ਜਾ ਸਕੇ।
ਸ. ਚੀਮਾ ਨੇ ਦੱਸਿਆ ਕਿ ਨਸ਼ਾ ਤਸਕਰੀ ਨੂੰ ਰੋਕਣ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਐਂਟੀ-ਡ੍ਰੋਨ ਸਿਸਟਮ ਮੁਹੱਈਆ ਕਰਵਾਇਆ ਗਿਆ ਹੈ, ਜਿਸ ਨਾਲ ਸਰਹੱਦੀ ਖੇਤਰਾਂ ਰਾਹੀਂ ਡਰੋਨਾਂ ਦੁਆਰਾ ਕੀਤੀ ਜਾ ਰਹੀ ਨਸ਼ਿਆਂ ਦੀ ਤਸਕਰੀ 'ਤੇ ਪ੍ਰਭਾਵਸ਼ਾਲੀ ਰੋਕ ਲਗਾਈ ਜਾ ਰਹੀ ਹੈ। ਇਸ ਤੋਂ ਇਲਾਵਾ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ।
;
;
;
;
;
;
;
;