JALANDHAR WEATHER

ਸੋਨੀਆ ਮਾਨ ਨੇ ਖੁੱਲ੍ਹਾ ਦਰਬਾਰ ਲਗਾ ਕੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਚੋਗਾਵਾਂ/ਅੰਮ੍ਰਿਤਸਰ, 10 ਜੂਨ (ਗੁਰਵਿੰਦਰ ਸਿੰਘ ਕਲਸੀ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਕਸਬਾ ਲੋਪੋਕੇ ਵਿਖੇ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਨੇ ਸਾਬਕਾ ਸਰਪੰਚ ਅਮਰਦੀਪ ਸਿੰਘ, ਆਲਮ ਸਿੰਘ ਲੋਪੋਕੇ ਤੇ ਸਪਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਖੁੱਲ੍ਹਾ ਦਰਬਾਰ ਲਗਾ ਕੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ। ਇਸ ਮੌਕੇ ਉਨ੍ਹਾਂ ਨਾਲ ਥਾਣਾ ਲੋਪੋਕੇ ਦੇ ਐਸ. ਐਚ. ਓ. ਦਲਜੀਤ ਸਿੰਘ, ਬੀ.ਡੀ.ਓ. ਦਫਤਰ ਚੋਗਾਵਾਂ, ਤਹਿਸੀਲ ਲੋਪੋਕੇ, ਬਿਜਲੀ ਬੋਰਡ, ਖੇਤੀ ਬਾੜੀ ਵਿਭਾਗ ਤੇ ਫੂਡ ਸਪਲਾਈ ਮਹਿਕਮੇ ਦੇ ਅਧਿਕਾਰੀ ਮੌਜੂਦ ਸਨ। ਇਸ ਮੌਕੇ ਮੈਡਮ ਸੋਨੀਆ ਮਾਨ ਨੇ ਕਸਬਾ ਲੋਪੋਕੇ ਦੇ ਚਾਰ ਵੱਖ-ਵੱਖ ਬੂਥਾਂ ਤੇ ਜਾ ਕੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਬੜੇ ਹੀ ਵਿਸਥਾਰ ਨਾਲ ਸੁਣਿਆ। ਉਨਾਂ ਸੰਬੰਧਿਤ ਅਧਿਕਾਰੀਆਂ ਨੂੰ ਮੌਕੇ ਤੇ ਹੀ ਹੱਲ ਕਰਨ ਦੇ ਆਦੇਸ਼ ਜਾਰੀ ਕੀਤੇ। ਇਸ ਮੌਕੇ ਸੋਨੀਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਗਰਾਊਂਡ ਲੈਵਲ ਤੇ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਲਈ 24 ਘੰਟੇ ਹਾਜ਼ਰ ਹਨ। ਜੇਕਰ ਫਿਰ ਵੀ ਕਿਸੇ ਨੂੰ ਕੋਈ ਵੀ ਮੁਸ਼ਕਿਲ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ