JALANDHAR WEATHER

ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਵੱਡੇ ਫੈਸਲੇ

ਚੰਡੀਗੜ੍ਹ, 10 ਜੂਨ - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ 20, 21 ਅਤੇ 22 ਜੂਨ ਨੂੰ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਬੱਸਾਂ ਵਿਚ ਮੁਫ਼ਤ ਯਾਤਰਾ ਦੀ ਸਹੂਲਤ ਮਿਲੇਗੀ। ਪੰਜਾਬ ਸਰਕਾਰ ਨੇ 1,013 ਲੈਕਚਰਾਰ ਅਹੁਦਿਆਂ ਲਈ ਉਮੀਦਵਾਰਾਂ ਨੂੰ ਇਕ ਵਾਰ ਪੰਜ ਸਾਲ ਦੀ ਉਮਰ ਵਿਚ ਛੋਟ ਦੇਣ ਦਾ ਫੈਸਲਾ ਕੀਤਾ ਹੈ।ਲੋਕ ਨਿਰਮਾਣ ਵਿਭਾਗ ਵਿਚ 156 ਇੰਜੀਨੀਅਰਾਂ ਦੀ ਸਿੱਧੀ ਭਰਤੀ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ।ਮਾਨਸੂਨ ਤੋਂ ਪਹਿਲਾਂ ਹੜ੍ਹ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਨਹਿਰਾਂ ਅਤੇ ਨਾਲਿਆਂ ਦੀ ਸਫਾਈ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ