ਪੰਜਾਬ ਸਰਕਾਰ ਵਲੋਂ ਸਰਪੰਚ ਸੁਖਵਿੰਦਰ ਸਿੰਘ ਸੌਂਦ ਰਾਮਗੜ੍ਹੀਆ ਭਲਾਈ ਬੋਰਡ ਕਪੂਰਥਲਾ ਦੇ ਚੇਅਰਮੈਨ ਨਿਯੁਕਤ
ਸੁਲਤਾਨਪੁਰ ਲੋਧੀ (ਕਪੂਰਥਲਾ),10 ਜੂਨ (ਥਿੰਦ) - ਮੁੱਖ ਮੰਤਰੀ ਦਫ਼ਤਰ ਚੰਡੀਗੜ੍ਹ ਵਲੋਂ ਜ਼ਾਰੀ ਕੀਤੀ ਸੂਚੀ ਅਨੁਸਾਰ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਠੱਟਾ ਨਵਾਂ ਦੇ ਸਰਪੰਚ ਸੁਖਵਿੰਦਰ ਸਿੰਘ ਸੌਂਦ ਨੂੰ ਰਾਮਗੜ੍ਹੀਆ ਭਲਾਈ ਬੋਰਡ ਕਪੂਰਥਲਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸਰਪੰਚ ਸੁਖਵਿੰਦਰ ਸਿੰਘ ਸੌਂਦ ਦੀ ਇਸ ਅਹੁਦੇ ਤੇ ਨਿਯੁਕਤੀ ਹੋਣ ਤੋਂ ਬਾਅਦ ਹਲਕਾ ਸੁਲਤਾਨਪੁਰ ਲੋਧੀ ਦੇ ਸਮੁੱਚੇ ਆਪ ਵਰਕਰਾਂ, ਪੰਚਾਂ- ਸਰਪੰਚਾਂ ਅਤੇ ਰਾਮਗੜ੍ਹੀਆ ਬਿਰਾਦਰੀ ਵਿਚ ਖੁਸ਼ੀ ਦੀ ਲਹਿਰ ਹੈ। ਆਪਣੀ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਰਪੰਚ ਸੁਖਵਿੰਦਰ ਸਿੰਘ ਸੌਂਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਤਰੁਣਦੀਪ ਸਿੰਘ ਸੌਂਦ, ਹਲਕਾ ਇੰਚਾਰਜ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਸੱਜਣ ਸਿੰਘ ਚੀਮਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਅਹੁਦੇ 'ਤੇ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਦਿਆਂ ਸੇਵਾ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਹ ਰਾਮਗੜ੍ਹੀਆ ਬਿਰਾਦਰੀ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਦੇ ਹੱਲ ਲਈ ਯਤਨਸ਼ੀਲ ਰਹਿਣਗੇ।
;
;
;
;
;
;
;
;
;