ਅੱਜ ਤੋਂ ਪੰਜਾਬ ਤੇ ਚੰਡੀਗੜ੍ਹ ’ਚ ਬਦਲ ਜਾਵੇਗਾ ਮੌਸਮ
ਚੰਡੀਗੜ੍ਹ, 11 ਜੂਨ- ਅੱਜ ਤੋਂ ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਬਦਲ ਜਾਵੇਗਾ। 14 ਜੂਨ ਤੱਕ ਮੀਂਹ, ਗਰਜ ਅਤੇ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਟ੍ਰਾਈਸਿਟੀ ਸ਼ਹਿਰਾਂ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਵਿਚ ਅਗਲੇ ਤਿੰਨ ਘੰਟਿਆਂ ਲਈ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਬੁੱਧਵਾਰ ਨੂੰ ਪੰਜਾਬ ਵਿਚ ਵੱਧ ਤੋਂ ਵੱਧ ਤਾਪਮਾਨ 0.1 ਡਿਗਰੀ ਥੋੜ੍ਹਾ ਘੱਟ ਗਿਆ। ਹਾਲਾਂਕਿ ਇਹ ਅਜੇ ਵੀ ਆਮ ਨਾਲੋਂ 4.4 ਡਿਗਰੀ ਵੱਧ ਹੈ। ਬਠਿੰਡਾ ਵਿਚ ਸਭ ਤੋਂ ਵੱਧ ਤਾਪਮਾਨ 46.2 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਹਾਲਾਂਕਿ ਰਾਜ ਭਰ ਵਿਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਪਰ ਦਸ ਜ਼ਿਲ੍ਹਿਆਂ ਵਿਚ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਵਿਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਕਪੂਰਥਲਾ, ਜਲੰਧਰ ਅਤੇ ਫਤਿਹਗੜ੍ਹ ਸਾਹਿਬ ਸ਼ਾਮਿਲ ਹਨ।
;
;
;
;
;
;
;
;