JALANDHAR WEATHER

ਨੀਟ ਦੀ ਪ੍ਰੀਖਿਆ ਦੇਣ ਜਾਣ ਵਾਲੇ ਵਿਦਿਆਰਥੀਆਂ ਦੇ ਨਾਲ ਇਕ ਪਰਿਵਾਰਕ ਮੈਂਬਰ ਨੂੰ ਵੀ ਮਿਲੇਗੀ ਸਰਕਾਰੀ ਬੱਸਾਂ ਵਿਚ ਮੁਫਤ ਸਫ਼ਰ ਦੀ ਸੁਵਿਧਾ- ਵਿੱਤ ਮੰਤਰੀ

ਸੰਗਰੂਰ 11 ਜੂਨ( ਧੀਰਜ ਪਸ਼ੌਰੀਆ)- ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਹਿੱਤ ਵਿਚ ਇਕ ਹੋਰ ਲੋਕ ਪੱਖੀ ਅਤੇ ਸੰਵੇਦਨਸ਼ੀਲ ਫੈਸਲਾ ਲਿਆ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਨੀਟ ਦੀ ਪ੍ਰੀਖਿਆ ਦੇਣ ਜਾਣ ਵਾਲੇ 28 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ 20,21 ਅਤੇ 22 ਜੂਨ ਦੌਰਾਨ ਪੰਜਾਬ ਦੀਆਂ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਨਾਲ ਜਾਣ ਵਾਲੇ ਇਕ ਪਰਿਵਾਰਕ ਮੈਂਬਰ ਨੂੰ ਵੀ ਇਹ ਸੁਵਿਧਾ ਦਿੱਤੀ ਜਾਵੇਗੀ।

ਇਹ ਫੈਸਲਾ ਨਾ ਸਿਰਫ਼ ਹਜ਼ਾਰਾਂ ਪਰਿਵਾਰਾਂ ਦਾ ਆਰਥਿਕ ਬੋਝ ਘਟਾਏਗਾ ਸਗੋਂ ਬੱਚਿਆਂ ਨੂੰ ਆਪਣੇ ਭਵਿੱਖ ਦੇ ਮਹੱਤਵਪੂਰਨ ਪੜਾਅ ਵੱਲ ਬਿਨ੍ਹਾਂ ਕਿਸੇ ਚਿੰਤਾ ਦੇ ਅੱਗੇ ਵਧਣ ਦਾ ਹੌਂਸਲਾ ਵੀ ਦੇਵੇਗਾ। ਭਗਵੰਤ ਮਾਨ ਸਰਕਾਰ ਸਿੱਖਿਆ ਨੂੰ ਤਰਜੀਹ ‌ਦਿੰਦਿਆਂ ਨੌਜਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ