JALANDHAR WEATHER

ਬਿਆਨ ਦੇ ਆਧਾਰ ’ਤੇ ਮੇਰੇ ’ਤੇ ਪਰਚਾ ਦਰਜ ਕਰਨਾ ਹੈ ਤਾਂ ਕਰ ਲਵੋ- ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ੍, 11 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿ ਮੈਂ ਕਿਸੇ ਵੀ ਤਰ੍ਹਾਂ ਦੇ ਕੇਸਾਂ ਜਾਂ ਗ੍ਰਿਫ਼ਤਾਰੀ ਤੋਂ ਨਹੀਂ ਡਰਦਾ। ਗਿਆਨੀ ਰਘਬੀਰ ਸਿੰਘ ਵਲੋਂ ਦਰਜ ਕਰਵਾਏ ਬਿਆਨ ਸੰਬੰਧੀ ਉਨ੍ਹਾਂ ਕਿਹਾ ਕਿ ਜੇ ਬਿਆਨ ਦੇ ਆਧਾਰ ’ਤੇ ਮੇਰੇ ’ਤੇ ਕੇਸ ਕਰਨਾ ਹੈ ਤਾਂ ਕਰ ਲਓ, ਮੈਂ ਆਪ ਗ੍ਰਿਫ਼ਤਾਰੀ ਦੇਣ ਲਈ ਆ ਜਾਵਾਂਗਾ। ਇਸ ਦੇ ਨਾਲ ਹੀ ਭਾਜਪਾ ਨਾਲ ਗਠਬੰਧਨ ਬਾਰੇ ਉਨ੍ਹਾਂ ਕਿਹਾ ਕਿ ਸਾਡਾ ਮਕਸਦ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਹੈ, ਭਾਜਪਾ ਨਾਲ ਗਠਬੰਧਨ ਬਾਰੇ ਕੋਈ ਵਿਚਾਰ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਗਿਆਨੀ ਰਘਬੀਰ ਸਿੰਘ ਆਮ ਆਦਮੀ ਪਾਰਟੀ ਦੇ ਮੈਂਬਰ ਬਣ ਗਏ ਹਨ ਤੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਦੇ ਵਿਰੁੱਧ ਗਏ। ਉਨ੍ਹਾਂ ਕਿਹਾ ਕਿ ਸਰਕਾਰ ਸਮੇਂ ਹੋਏ ਘਟਨਾਕ੍ਰਮ ਨੂੰ ਮੈਂ ਆਪਣੀ ਝੋਲੀ ਪਵਾਇਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ