JALANDHAR WEATHER

ਸਫ਼ੀ ਮੁਹੰਮਦ ਮੁਸਲਿਮ ਡਿਵੈਲਪਮੈਂਟ ਬੋਰਡ ਜ਼ਿਲਾ ਸੰਗਰੂਰ ਦੇ ਚੇਅਰਮੈਨ ਨਿਯੁਕਤ

ਸੰਗਰੂਰ 11, ਜੂਨ ( ਧੀਰਜ ਪਸੋਰੀਆ)- ਸੰਗਰੂਰ ਦੇ ਆਮ ਆਦਮੀ ਪਾਰਟੀ ਆਗੂ ਸਫੀ ਮੁਹੰਮਦ ਨੂੰ ਮੁਸਲਿਮ ਡਿਵੈਲਪਮੈਂਟ ਬੋਰਡ ਜ਼ਿਲ੍ਹਾ ਸੰਗਰੂਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪਾਰਟੀ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ, ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਬਰਿੰਦਰ ਗੋਇਲ, ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਮੁਸਲਿਮ ਡਿਵੈਲਪਮੈਂਟ ਬੋਰਡ ਦੇ ਸੂਬਾ ਚੇਅਰਮੈਨ ਅਬਦੁਲ ਬਾਰੀ ਸੁਲਮਾਨੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਮਿਲੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਗੱਲ ਕਹੀ ਹੈ। ਜ਼ਿਕਰਯੋਗ ਹੈ ਕਿ ਸਫੀ ਮੁਹੰਮਦ ਪਾਰਟੀ ਦੇ ਫਾਊਂਡਰ ਮੈਂਬਰ ਹਨ ਅਤੇ ਸ਼ੁਰੂ ਤੋਂ ਹੀ ਪਾਰਟੀ ਦੀ ਸੇਵਾ ਕਰ ਰਹੇ ਹਨ ਅਤੇ ਪਾਰਟੀ ਦੇ ਮੁਸਲਿਮ ਵਿੰਗ ਦੇ ਜ਼ਿਲ੍ਹਾ ਸੈਕਟਰੀ ਦੇ ਅਹੁਦੇ ਤੇ ਕੰਮ ਕਰ ਚੁੱਕੇ ਹਨ।

ਸਫੀ ਮੁਹੰਮਦ ਸਬਜ਼ੀ ਮੰਡੀ ਆੜਤੀ ਐਸੋਸੀਏਸ਼ਨ ਦੇ ਦੋ ਸਾਲ ਪ੍ਰਧਾਨ ਵੀ ਰਹਿ ਚੁੱਕੇ ਹਨ। ਸਫੀ ਮੁਹੰਮਦ ਦੀ ਇਸ ਨਿਯੁਕਤੀ ਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ, ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ, ਮਾਰਕਿਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਜਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਪਾਰਟੀ ਆਗੂ ਟਿੰਕਲ ਗਰਗ, ਅਕਾਊਂਟੈਂਟ ਯੂਨੀਅਨ ਅਨਾਜ ਮੰਡੀ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਤਿਵਾੜੀ, ਆਪ ਆਗੂ ਹਰਿੰਦਰ ਬਾਵਾ, ਆਪ ਆਗੂ ਹਰਦੀਪ ਬਾਹੀਆ, ਆਪ ਆਗੂ ਰਣਜੋਧ ਸਿੰਘ ਮੰਗਵਾਲ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ