JALANDHAR WEATHER

ਪਦਮਜੀਤ ਸਿੰਘ ਮਹਿਤਾ ਮੁੜ ਬਣੇ ਬਠਿੰਡਾ ਦੇ ਮੇਅਰ, 38 ਕੌਂਸਲਰਾਂ ਦਾ ਮਿਲਿਆ ਸਮਰਥਨ

ਬਠਿੰਡਾ, 11 ਜੂਨ (ਅੰਮਿ੍ਤਪਾਲ ਸਿੰਘ ਵਲਾਣ)- ਲੰਘੀ 26 ਮਈ ਨੂੰ ਹੋਈਆਂ ਬਠਿੰਡਾ ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਦੋ ਤਿਹਾਈ ਬਹੁਮਤ ਦਿਵਾਉਣ ਵਾਲੇ ਸਾਬਕਾ ਮੇਅਰ ਪਦਮਜੀਤ ਸਿੰਘ ਮਹਿਤਾ ਮੁੜ ਬਠਿੰਡਾ ਦੇ ਮੇਅਰ ਚੁਣੇ ਗਏ ਹਨ। ਫ਼ਰੀਦਕੋਟ ਡਿਵੀਜ਼ਨ ਦੇ ਕਮਿਸ਼ਨਰ ਦੀ ਅਗਵਾਈ ਹੇਠ ਸਥਾਨਕ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿਚ ਨਵੇਂ ਚੁਣੇ ਗਏ ਨਗਰ ਨਿਗਮ ਕੌਂਸਲਰਾਂ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ।

ਇਸ ਦੌਰਾਨ ਮੇਅਰ ਦੇ ਅਹੁਦੇ ਲਈ ਪਦਮਜੀਤ ਸਿੰਘ ਮਹਿਤਾ ਦੇ ਨਾਮ 'ਤੇ ਸਹਿਮਤੀ ਪ੍ਰਗਟ ਕੀਤੀ ਗਈ ਅਤੇ ਕੌਂਸਲਰਾਂ ਨੇ ਉਨ੍ਹਾਂ ਉੱਪਰ ਮੁੜ ਵਿਸ਼ਵਾਸ ਜਤਾਇਆ। ਜਾਣਕਾਰੀ ਅਨੁਸਾਰ ਨਗਰ ਨਿਗਮ ਦੇ ਕੁੱਲ 50 ਕੌਂਸਲਰਾਂ ਵਿਚੋਂ 38 ਕੌਂਸਲਰਾਂ ਨੇ ਹੱਥ ਖੜੇ ਕਰਕੇ ਉਨ੍ਹਾਂ ਦੇ ਹੱਕ ਵਿਚ ਸਮਰਥਨ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ