ਨਗਰ ਨਿਗਮ ਬਰਨਾਲਾ ਦੇ ਪਹਿਲੇ ਮੇਅਰ ਬਣੇ ਹਸਨਪ੍ਰੀਤ ਭਾਰਦਵਾਜ
ਬਰਨਾਲਾ, 11 ਜੂਨ (ਗੁਰਪ੍ਰੀਤ ਸਿੰਘ ਲਾਡੀ)- ਨਗਰ ਨਿਗਮ ਬਰਨਾਲਾ ਦੇ ਮੇਅਰ ਦੀ ਹੋਈ ਚੋਣ ਵਿਚ ਅੱਜ ਆਮ ਆਦਮੀ ਪਾਰਟੀ ਦੇ ਕੌਂਸਲਰ ਹਸਨਪ੍ਰੀਤ ਭਾਰਦਵਾਜ ਨੂੰ ਨਗਰ ਨਿਗਮ ਦਾ ਪਹਿਲਾ ਮੇਅਰ ਚੁਣ ਲਿਆ ਗਿਆ ਹੈ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਨਗਰ ਨਿਗਮ ਬਰਨਾਲਾ ਦੇ 50 ਕੌਂਸਲਰਾਂ ਵਿਚੋਂ 49 ਕੌਂਸਲਰ ਮੀਟਿੰਗ ਵਿਚ ਹਾਜ਼ਰ ਸਨ, ਜਿਨ੍ਹਾਂ ਨੇ ਸਰਬਸੰਮਤੀ ਨਾਲ ਹਸਨਪ੍ਰੀਤ ਭਾਰਦਵਾਜ ਨੂੰ ਮੇਅਰ ਚੁਣਿਆ ਹੈ।
;
;
;
;
;
;
;
;