JALANDHAR WEATHER

ਅਜਨਾਲਾ ਖੇਤਰ 'ਚ ਤੇਜ਼ ਹਨੇਰੀ ਝੱਖੜ ਨੇ ਮਚਾਈ ਤਬਾਹੀ

ਅਜਨਾਲਾ, 11 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਛਾਏ ਕਾਲੇ ਬੱਦਲਾਂ ਤੋਂ ਬਾਅਦ ਆਏ ਤੇਜ਼ ਹਨੇਰੀ ਝੱਖੜ ਨੇ ਭਾਰੀ ਨੁਕਸਾਨ ਕੀਤਾ ਹੈ। ਤੇਜ਼ ਹਵਾਵਾਂ ਕਾਰਨ ਕਈ ਥਾਵਾਂ 'ਤੇ ਦਰੱਖਤ ਜੜ੍ਹਾਂ ਸਮੇਤ ਉਖੜ ਗਏ ਅਤੇ ਬਿਜਲੀ ਦੇ ਟ੍ਰਾਂਸਫਾਰਮਰਾਂ ਨੂੰ ਵੀ ਨੁਕਸਾਨ ਪਹੁੰਚਿਆ।

ਹਨੇਰੀ ਕਾਰਨ ਬਿਜਲੀ ਸਪਲਾਈ ਪੂਰੀ ਤਰ੍ਹਾਂ ਠੱਪ ਹੋ ਗਈ, ਜਿਸ ਨਾਲ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਓਧਰ ਮੀਂਹ ਹਨੇਰੀ ਕਾਰਨ ਮੌਸਮ ਵੀ ਸੁਹਾਵਣਾ ਹੋ ਗਿਆ ਹੈ ਤੇ ਲੋਕਾਂ ਨੇ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਹੈ I

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ