JALANDHAR WEATHER

'ਆਪ' ਸਰਕਾਰ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਸਮੱਸਿਆਵਾਂ ਦਾ ਹੱਲ ਕਰ ਰਹੀ- ਸੋਨੀਆ ਮਾਨ

ਚੋਗਾਵਾਂ/ਅੰਮ੍ਰਿਤਸਰ, 11 ਜੂਨ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਮੁਧ ਖੋਖਰ ਵਿਖੇ ਸਰਪੰਚ ਗੁਰਲਾਲ ਸਿੰਘ ਦੀ ਅਗਵਾਈ ਹੇਠ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਨੇ ਪਿੰਡ ਦੇ ਲੋਕਾਂ ਨਾਲ ਮੀਟਿੰਗ ਕਰਕੇ ਆ ਰਹੀਆਂ ਮੁਸ਼ਕਿਲਾਂ ਸਬੰਧੀ ਖੁੱਲ ਕੇ ਵਿਚਾਰ ਚਰਚਾ ਕੀਤੀ। ਉਨ੍ਹਾਂ ਨੂੰ ਹੱਲ ਕਰਨ ਲਈ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ। ਇਸ ਮੌਕੇ ਮੈਡਮ ਸੋਨੀਆ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਪੰਜਾਬ ਵਾਸੀਆਂ ਨੂੰ ਜੋ ਗਰੰਟੀਆਂ ਦਿੱਤੀਆਂ ਸਨ।

ਉਸ ਨੂੰ ਪੂਰੀਆਂ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ। ਜਦੋਂ ਕਿ ਪਿਛਲੀਆਂ ਸਰਕਾਰਾਂ ਸਿਰਫ਼ ਵੋਟਾਂ ਦੇ ਨਾਮ ਤੇ ਸਿਆਸਤ ਕਰਦੀਆਂ ਰਹੀਆਂ ਹਨ। 'ਆਪ' ਸਰਕਾਰ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਸਮੱਸਿਆ ਦਾ ਹੱਲ ਕਰ ਰਹੀ ਹੈ। ਇਸ ਮੌਕੇ ਸਰਪੰਚ ਗੁਰਲਾਲ ਸਿੰਘ, ਭੁਪਿੰਦਰ ਸਿੰਘ, ਮਨਦੀਪ ਸਿੰਘ, ਧਿਆਨ ਸਿੰਘ, ਸੰਤੋਖ ਸਿੰਘ ਪ੍ਰਧਾਨ, ਸੁਖਦੇਵ ਸਿੰਘ ਇਕਬਾਲ ਸਿੰਘ, ਬਲਵਿੰਦਰ ਸਿੰਘ, ਤਲਵਿੰਦਰ ਸਿੰਘ, ਸਤਵਿੰਦਰ ਸਿੰਘ, ਮੈਂਬਰ ਜਿਉਣਾ, ਮੈਂਬਰ ਗੋਲਡੀ, ਅਨੂਪ ਮਸੀਹ, ਕੁਲਵਿੰਦਰ ਸਿੰਘ ਆੜਤੀ ਬਿਕਰਮਜੀਤ ਸਿੰਘ, ਵੀਡੀਓ ਭੁਪਿੰਦਰ ਸਿੰਘ, ਹਰਵਿੰਦਰ ਸਿੰਘ ਸੈਕਟਰੀ ਆਦਿ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ