ਦਸੂਹਾ 'ਚ ਹਨੇਰੀ-ਤੂਫ਼ਾਨ ਦਾ ਕਹਿਰ: ਦਰੱਖਤ ਡਿੱਗਣ ਅਤੇ ਤਾਰਾਂ ਟੁੱਟਣ ਕਾਰਨ ਬਿਜਲੀ ਸਪਲਾਈ ਠੱਪ
ਦਸੂਹਾ, 11 ਜੂਨ (ਕੌਸ਼ਲ)- ਦਸੂਹਾ ਅਤੇ ਇਸ ਦੇ ਆਲੇ-ਦੁਆਲੇ ਇਲਾਕਿਆਂ ਵਿਚ ਆਏ ਤੇਜ਼ ਹਨੇਰੀ-ਤੂਫ਼ਾਨ ਨੇ ਆਮ ਜਨ-ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਤੂਫ਼ਾਨ ਕਾਰਨ ਮੁੱਖ ਸੜਕਾਂ ਸਮੇਤ ਕਈ ਥਾਵਾਂ 'ਤੇ ਵੱਡੀ ਗਿਣਤੀ ਵਿਚ ਦਰੱਖਤ ਅਤੇ ਟਾਹਣੀਆਂ ਡਿੱਗ ਗਈਆਂ, ਜਿਸ ਨਾਲ ਆਵਾਜਾਈ ਵਿਚ ਵੀ ਰੁਕਾਵਟਾਂ ਪੈਦਾ ਹੋਈਆਂ।
ਹਨੇਰੀ ਕਾਰਨ ਕਈ ਥਾਵਾਂ 'ਤੇ ਬਿਜਲੀ ਦੀਆਂ ਤਾਰਾਂ ਟੁੱਟ ਗਈਆਂ ਅਤੇ ਖੰਭਿਆਂ ਨੂੰ ਵੀ ਨੁਕਸਾਨ ਪਹੁੰਚਿਆ, ਜਿਸ ਦੇ ਚਲਦਿਆਂ ਦਸੂਹਾ ਅਤੇ ਆਲੇ-ਦੁਆਲੇ ਦੇ ਕਈ ਇਲਾਕਿਆਂ ਦੀ ਬਿਜਲੀ ਸਪਲਾਈ ਬੰਦ ਹੋ ਗਈ ਹੈ। ਬਿਜਲੀ ਵਿਭਾਗ ਦੀਆਂ ਟੀਮਾਂ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਸਪਲਾਈ ਬਹਾਲ ਕਰਨ ਲਈ ਲਗਾਤਾਰ ਕੰਮ ਕਰ ਰਹੀਆਂ ਹਨ, ਪਰ ਭਾਰੀ ਨੁਕਸਾਨ ਕਾਰਨ ਪੂਰੀ ਰਾਤ ਬਿਜਲੀ ਸੇਵਾ ਪ੍ਰਭਾਵਿਤ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਪ੍ਰਸ਼ਾਸਨ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਟੁੱਟੀਆਂ ਬਿਜਲੀ ਦੀਆਂ ਤਾਰਾਂ ਅਤੇ ਡਿੱਗੇ ਹੋਏ ਦਰੱਖਤਾਂ ਤੋਂ ਸੁਰੱਖਿਅਤ ਦੂਰੀ ਬਣਾਈ ਰੱਖਣ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਦੀ ਜਾਣਕਾਰੀ ਤੁਰੰਤ ਸੰਬੰਧਿਤ ਵਿਭਾਗ ਨੂੰ ਦੇਣ। ਬਿਜਲੀ ਵਿਭਾਗ ਵਲੋਂ ਹਾਲਾਤ ਸਧਾਰਨ ਕਰਨ ਲਈ ਜੰਗੀ ਪੱਧਰ 'ਤੇ ਕੰਮ ਜਾਰੀ ਹੈ।
;
;
;
;
;
;
;
;