JALANDHAR WEATHER

ਤੇਜ਼ ਹਨੇਰੀ ਤੇ ਝੱਖੜ ਕਾਰਨ ਬੋਰਡ ਡਿੱਗਣ ਕਾਰਨ ਟ੍ਰੈਫਿਕ ਹੋਇਆ ਜਾਮ

ਸੁਨਾਮ ਊਧਮ ਸਿੰਘ ਵਾਲਾ,12 ਜੂਨ (ਭੁੱਲਰ,ਧਾਲੀਵਾਲ)- ਬੀਤੀ ਰਾਤ ਸੁਨਾਮ ਇਲਾਕੇ ਵਿਚ ਪਏ ਮੀਂਹ ਦੇ ਨਾਲ-ਨਾਲ ਚੱਲੀ ਤੇਜ਼ ਹਨੇਰੀ ਅਤੇ ਝੱਖੜ ਕਾਰਨ ਜਿੱਥੇ ਬਿਜਲੀ ਦੇ ਖੰਭੇ ਟੁੱਟ ਕੇ ਡਿੱਗਣ ਕਾਰਨ ਬਿਜਲੀ ਗੁੱਲ ਹੋ ਗਈ, ਉਥੇ ਹੀ ਸੈਂਕੜਿਆਂ ਦੀ ਗਿਣਤੀ ਵਿਚ ਦਰੱਖ਼ਤ ਡਿੱਗ ਗਏ। ਸੁਨਾਮ-ਪਟਿਆਲਾ ਸੜਕ 'ਤੇ ਮਹਿਲਾਂ ਚੌਂਕ ਨੇੜੇ ਲੱਗੇ ਸ਼ਹੀਦ ਊਧਮ ਸਿੰਘ ਮਾਰਗ ਦਾ ਬੋਰਡ ਡਿੱਗਣ ਕਾਰਨ ਸੜਕ ਤੇ ਵਾਹਨਾਂ ਦਾ ਜਾਮ ਵੀ ਲੱਗ ਗਿਆ, ਜਿਸ ਕਾਰਨ ਵਾਹਨਾਂ ਦੀਆਂ ਦੋਵੇਂ ਪਾਸੇ ਲੰਮੀਆਂ ਲੰਮੀਆਂ ਲਾਈਨਾਂ ਲੱਗ ਗਈਆਂ।ਇਤਲਾਹ ਮਿਲਣ ’ਤੇ ਪੁਲਿਸ ਚੌਂਕੀ ਮਹਿਲਾਂ ਚੌਂਕ ਦੇ ਇੰਚਾਰਜ ਸਬ-ਇੰਸਪੈਕਟਰ ਬਲਕਾਰ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਪਹੁੰਚੇ ਅਤੇ ਕਰੀਬ ਦੋ ਘੰਟਿਆਂ ਦੀ ਮੁਸ਼ਕਤ ਤੋਂ ਬਾਅਦ ਸਥਾਨਕ ਲੋਕਾਂ ਅਤੇ ਰਾਹਗੀਰਾਂ ਦੀ ਮਦਦ ਦੇ ਨਾਲ ਟ੍ਰੈਫਿਕ ਚਾਲੂ ਕਰਵਾਇਆ ਗਿਆ। ਤੂਫ਼ਾਨ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਬਿਜਲੀ ਬੰਦ ਹੋਣ ਕਾਰਨ ਲੋਕ ਸਾਰੀ ਰਾਤ ਪ੍ਰੇਸ਼ਾਨ ਹੁੰਦੇ ਰਹੇ। ਭਾਵੇਂ ਪਾਵਰਕਾਮ ਦੇ ਅਧਿਕਾਰੀ ਅਤੇ ਕਰਮਚਾਰੀ ਬਿਜਲੀ ਸਪਲਾਈ ਚਾਲੂ ਕਰਨ ਲਈ ਜੁਟੇ ਹੋਏ ਹਨ।ਉਸ ਤੋਂ ਤਾਂ ਜਾਪਦਾ ਹੈ ਕਿ ਅੱਜ ਦੁਪਹਿਰ ਤੱਕ ਸ਼ਹਿਰ ਸਮੇਤ ਇਲਾਕੇ ਵਿਚ ਨਿਰਵਿਘਨ ਬਿਜਲੀ ਸਪਲਾਈ ਮਿਲ ਸਕਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ