JALANDHAR WEATHER

ਫਤਿਹ ਦਿਵਸ ਸੰਬੰਧੀ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ ਸਾਹਿਬ ਤੱਕ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਮੁਗਲ ਫ਼ੌਜ ਵਿਰੁੱਧ ਅੰਮ੍ਰਿਤਸਰ ਵਿਚ ਲੜੀ ਗਈ ਪਹਿਲੀ ਜੰਗ ਵਿਚ ਪ੍ਰਾਪਤ ਕੀਤੀ ਪਹਿਲੀ ਫਤਿਹ ਦੇ ਸੰਬੰਧ ਵਿਚ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਲੋਂ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਬਾਬਾ ਬਿਧੀ ਚੰਦ ਦਲ ਪੰਥ ਦੇ ਮੁਖੀ ਬਾਬਾ ਅਵਤਾਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ, ਗੁਰਦੁਆਰਾ ਸ਼ਹੀਦਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ, ਬਾਬਾ ਗੁਰਦੇਵ ਸਿੰਘ ਜਗਜੀਤ ਸਿੰਘ ਖਾਲਸਾ, ਬਲਵਿੰਦਰ ਸਿੰਘ, ਸੁਰਜੀਤ ਸਿੰਘ ਕੁਲਵੰਤ ਸਿੰਘ ਬਿੱਟੂ ਅਤੇ ਹਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਹਨ। ਵੱਡੀ ਗਿਣਤੀ ਵਿਚ ਨਿਹੰਗ ਸਿੰਘ ਫੌਜਾਂ ਵੀ ਹਾਥੀਆਂ ਅਤੇ ਘੋੜਿਆਂ ’ਤੇ ਸਵਾਰ ਹੋ ਕੇ ਨਗਰ ਕੀਰਤਨ ਵਿਚ ਸ਼ਾਮਿਲ ਹੋ ਰਹੀਆਂ ਹਨ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਬਾਅਦ ਦੁਪਹਿਰ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ