JALANDHAR WEATHER

ਭਾਰਤੀ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ

ਨਵੀਂ ਦਿੱਲੀ,12 ਜੂਨ- ਭਾਰਤ ਦੇ ਮਹਾਨ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ ਹੋ ਗਿਆ ਹੈ। ਉਹ 49 ਸਾਲ ਦੇ ਸਨ। ਉਨ੍ਹਾਂ ਨੂੰ ਦਿੱਲੀ ਦੇ ਮੈਕਸ ਸਾਕੇਤ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਅੱਜ ਸਵੇਰੇ ਆਖ਼ਰੀ ਸਾਹ ਲਿਆ। ਨੈਸ਼ਨਲ ਰਾਈਫਲ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਕਾਲੀਕੇਸ਼ ਨਾਰਾਇਣ ਸਿੰਘ ਦਿਓ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ।

1 ਜੂਨ ਦੀ ਰਾਤ ਨੂੰ ਮਿਊਨਿਖ ਤੋਂ ਵਾਪਸ ਆ ਰਹੀ ਫਲਾਈਟ ਵਿਚ ਜਸਪਾਲ ਦੀ ਸਿਹਤ ਵਿਗੜ ਗਈ ਸੀ, ਜਿਥੇ ਉਨ੍ਹਾਂ ਨੂੰ ਡਾਕਟਰੀ ਸਹਾਇਤਾ ਦਿੱਤੀ ਗਈ। ਦਿੱਲੀ ਪਹੁੰਚਣ 'ਤੇ ਜਸਪਾਲ ਨੂੰ ਮੈਕਸ ਸਾਕੇਤ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਸਪਾਲ ਰਾਣਾ ਪੈਰਿਸ ਉਲੰਪਿਕ ਵਿਚ ਦੋ ਵਾਰ ਓਲੰਪਿਕ ਤਗਮਾ ਜੇਤੂ ਨਿਸ਼ਾਨੇਬਾਜ਼ ਮਨੂ ਭਾਕਰ ਦੇ ਕੋਚ ਸਨ। ਉਹ ਜੂਨੀਅਰ ਟੀਮ ਦੇ ਕੋਚ ਅਤੇ ਉੱਚ-ਪ੍ਰਦਰਸ਼ਨ ਟ੍ਰੇਨਰ ਸਨ। ਜਸਪਾਲ ਨੂੰ ਫਰਵਰੀ 2025 ਵਿਚ 25-ਮੀਟਰ ਪਿਸਟਲ ਮੁਕਾਬਲੇ ਵਿਚ ਭਾਰਤ ਦਾ ਉੱਚ-ਪ੍ਰਦਰਸ਼ਨ ਕੋਚ ਨਿਯੁਕਤ ਕੀਤਾ ਗਿਆ ਸੀ।

ਇਕ ਖਿਡਾਰੀ ਦੇ ਤੌਰ 'ਤੇ ਜਸਪਾਲ ਰਾਣਾ ਨੇ ਏਸ਼ੀਅਨ ਖੇਡਾਂ ਵਿਚ ਅੱਠ ਤਗਮੇ ਜਿੱਤੇ, ਜਿਨ੍ਹਾਂ ਵਿਚ ਚਾਰ ਸੋਨ, ਦੋ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਸ਼ਾਮਿਲ ਹਨ। ਉਨ੍ਹਾਂ ਨੇ ਰਾਸ਼ਟਰਮੰਡਲ ਖੇਡਾਂ ਵਿਚ 15 ਤਗਮੇ ਜਿੱਤੇ, ਜਿਨ੍ਹਾਂ ਵਿਚ ਨੌਂ ਸੋਨ, ਚਾਰ ਚਾਂਦੀ ਅਤੇ ਦੋ ਕਾਂਸੀ ਸ਼ਾਮਿਲ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ