ਨਸ਼ੇ ਦੀ ਵੱਧ ਮਾਤਰਾ ਨਾਲ ਨੌਜਵਾਨ ਦੀ ਹੋਈ ਮੌਤ
ਦਿੜ੍ਹਬਾ, 12 ਜੂਨ- ਦਿੜ੍ਹਬਾ ਵਿਚ ਨਸ਼ੇ ਦੀ ਵੱਧ ਮਾਤਰਾ ਨਾਲ ਇਕ ਨੌਜ਼ਵਾਨ ਦੀ ਮੌਤ ਹੋ ਗਈ। ਜਾਣਕਾਰੀ ਦੇ ਅਨੁਸਾਰ, ਦਿੜ੍ਹਬਾ ਉਹ ਸ਼ਹਿਰ ਹੈ ਜਿੱਥੋਂ ਦੇ ਵਿਧਾਇਕ ਅਤੇ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਹਨ। ਪਿਛਲੇ ਦਿਨੀਂ ਪੰਜਾਬ ਸਰਕਾਰ ਦੇ ਯੁੱਧ ਨਸ਼ਿਆ ਵਿਰੁੱਧ ਪ੍ਰੋਗਰਾਮ ਤਹਿਤ ਵਲੰਟੀਅਰਾਂ ਨੂੰ ਪ੍ਰਸ਼ੰਸਾ ਕਾਰਡ ਵੰਡੇ ਗਏ ਪਰੰਤੂ ਇਕ ਦਿਨ ਬੀਤ ਜਾਣ ਬਾਅਦ ਇਸ 24 ਸਾਲਾਂ ਨੌਜਵਾਨ ਮਨਪ੍ਰੀਤ ਸਿੰਘ ਮਨੀ ਨੇ ਚਿੱਟੇ ਦਾ ਟੀਕਾ ਲਗਾ ਕੇ ਸਾਬਤ ਕਰ ਦਿੱਤਾ ਕਿ ਅਜੇ ਪੰਜਾਬ ਵਿਚ ਨਸ਼ਾ ਖ਼ਤਮ ਨਹੀਂ ਹੋਇਆ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਅਵਤਾਰ ਸਿੰਘ ਤਾਰੀ ਮ੍ਰਿਤਕ ਦੇ ਚਚੇਰੇ ਭਰਾ ਨੇ ਕੀਤਾ।
ਮ੍ਰਿਤਕ ਦੀ ਮਾਤਾ ਨੇ ਕਿਹਾ ਕਿ ਮੇਰਾ ਪੁੱਤ ਨਸ਼ੇ ਨੇ ਪੱਟ ਦਿੱਤਾ ਉੱਧਰ ਜਦ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ ਕਿ ਮੇਰੇ ਨਾਲ ਪ੍ਰਸ਼ਾਸਨਿਕ ਅਧਿਕਾਰੀ ਖੜੇ ਹਨ ਜੋ ਵੀ ਕੋਈ ਨਸ਼ਾ ਵੇਚਦਾ ਪਾਇਆ ਜਾਵੇਗਾ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
;
;
;
;
;
;
;
;
;