ਸੋਨੀਆ ਮਾਨ ਨੇ ਪਿੰਡ ਭੱਗੂਪੁਰ ਬੇਟ ਦੇ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ
ਚੋਗਾਵਾਂ/ਅੰਮ੍ਰਿਤਸਰ, 12 ਜੂਨ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਪਿੰਡ ਦੇ ਲੋਕਾਂ ਦੀ ਅਹਿਮ ਇਕੱਤਰਤਾ ਸਰਪੰਚ ਮੱਸੂ ਸਿੰਘ ਦੀ ਅਗਵਾਈ ਹੇਠ ਹੋਈ। ਜਿਸ ਵਿਚ ਹਲਕਾ ਰਾਜਾਸਾਂਸੀ ਦੀ ਇੰਚਾਰਜ ਮੈਡਮ ਸੋਨੀਆ ਮਾਨ, ਚੇਅਰਮੈਨ ਲਖਵਿੰਦਰ ਸਿੰਘ ਲੱਖਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਸੁਖਦੀਪ ਸਿੰਘ ਛੀਨਾ ਸਮੇਤ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨਾਲ ਪਹੁੰਚੇ।
ਇਸ ਮੌਕੇ ਪਿੰਡ ਵਾਸੀਆਂ ਨੂੰ ਬਿਜਲੀ ਅਤੇ ਹੋਰਨਾਂ ਸਮੱਸਿਆਵਾਂ ਨੂੰ ਲੈ ਕੇ ਖੁੱਲ ਕੇ ਵਿਚਾਰ ਚਰਚਾ ਹੋਈ। ਸੋਨੀਆ ਮਾਨ ਨੇ ਸਬੰਧਤ ਅਧਿਕਾਰੀਆਂ ਨੂੰ ਉਕਤ ਸਮੱਸਿਆਵਾਂ ਦਾ ਮੌਕੇ ਤੇ ਹੱਲ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਸਰਪੰਚ ਮੱਸੂ ਸਿੰਘ ਵਲੋਂ ਮੈਡਮ ਸੋਨੀਆ ਮਾਨ ਤੇ ਹੋਰਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਿਰਵੈਲ ਸਿੰਘ, ਕੁਲਵੰਤ ਸਿੰਘ, ਜਸਵੰਤ ਸਿੰਘ, ਸਤਨਾਮ ਸਿੰਘ, ਕਰਨੈਲ ਸਿੰਘ, ਕਸ਼ਮੀਰ ਸਿੰਘ, ਮਲਕੀਤ ਸਿੰਘ ਮੈਂਬਰ, ਮੈਂਬਰ ਭੋਲੀ ਕੌਰ, ਮੈਂਬਰ ਮੁਖਤਾਰ ਸਿੰਘ, ਮੈਂਬਰ ਗੱਜਣ ਸਿੰਘ ਆਦਿ ਹਾਜ਼ਰ ਸਨ।
;
;
;
;
;
;
;
;
;