ਹਰਬੰਸ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਹਲਕਾ ਗੁਰੂਹਰਸਹਾਏ ਦੇ ਪ੍ਰਧਾਨ ਨਿਯੁਕਤ
ਗੁਰੂਹਰਸਹਾਏ, 12 ਜੂਨ (ਕਪਿਲ ਕੰਧਾਰੀ)- ਸ਼੍ਰੋਮਣੀ ਅਕਾਲੀ ਦਲ ਵਲੋਂ ਹਰਬੰਸ ਸਿੰਘ (ਸਾਬਕਾ ਸਰਪੰਚ) ਨੂੰ ਐੱਸ.ਸੀ. ਵਿੰਗ ਹਲਕਾ ਗੁਰੂਹਰਸਹਾਏ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ 'ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਉਨ੍ਹਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਨੇ ਹਰਬੰਸ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਹਰਬੰਸ ਸਿੰਘ ਆਪਣੀ ਇਸ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
ਉਨ੍ਹਾਂ ਕਿਹਾ ਕਿ ਹਰਬੰਸ ਸਿੰਘ ਐੱਸਸੀ ਵਰਗ ਦੀ ਮਜ਼ਬੂਤ ਆਵਾਜ਼ ਬਣ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨਸ਼ੀਲ ਰਹਿਣਗੇ ਅਤੇ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਐੱਸ.ਸੀ. ਵਿੰਗ ਦੀਆਂ ਗਤੀਵਿਧੀਆਂ ਨੂੰ ਨਵਾਂ ਉਤਸ਼ਾਹ ਪ੍ਰਾਪਤ ਹੋਵੇਗਾ। ਇਸ ਮੌਕੇ ਪਾਰਟੀ ਵਰਕਰਾਂ ਨੇ ਵੀ ਹਰਬੰਸ ਸਿੰਘ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।
;
;
;
;
;
;
;
;
;