JALANDHAR WEATHER

ਜਲੰਧਰ ਵਿਚ ਸ਼ੋਅਰੂਮ ਤੇ ਹੋਈ ਗੋਲੀਬਾਰੀ, ਘਟਨਾ ਸੀ.ਸੀ.ਟੀ.ਵੀ.ਵਿਚ ਕੈਦ

ਜਲੰਧਰ, 12 ਜੂਨ (ਦਵਿੰਦਰ)- ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ ਬੀ.ਐਮ.ਐਸ. ਫੈਸ਼ਨ ਸ਼ੋਅਰੂਮ ਤੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਅੱਜ ਦੁਪਹਿਰ ਬਾਈਕ ਸਵਾਰ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ। ਇਸ ਘਟਨਾ ਵਿਚ ਦੁਕਾਨ ਦੇ ਸ਼ੀਸ਼ੇ ਟੁੱਟ ਗਏ।

ਘਟਨਾ ਦੌਰਾਨ ਇਲਾਕੇ ਦੇ ਦੁਕਾਨਦਾਰਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਦੁਕਾਨ ਮਾਲਕ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਦੁਕਾਨ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ। ਸੀ.ਸੀ.ਟੀ.ਵੀ. ਫੁਟੇਜ 'ਚ ਦੇਖਿਆ ਜਾ ਸਕਦਾ ਹੈ ਕਿ ਬਾਈਕ ਸਵਾਰ ਦੋ ਨੌਜਵਾਨ ਚੱਲਦੀ ਬਾਈਕ 'ਤੇ ਗੋਲੀਆਂ ਚਲਾ ਕੇ ਭੱਜ ਗਏ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ