ਦਿੜ੍ਹਬਾ ਵਿਖੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਦੀ ਹੋਈ ਮੀਟਿੰਗ
ਦਿੜਬਾ ਮੰਡੀ , 12 ਜੂਨ (ਜਸਵੀਰ ਸਿੰਘ ਔਜਲਾ)- ਵਪਾਰੀਆਂ ਦੀਆਂ ਸਮੱਸਿਆਵਾਂ ਦਾ ਤੁਰੰਤ ਤੇ ਸਮਾਂਬੱਧ ਹੱਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ ਅੱਜ ਦਿੜਬਾ ਵਿਖੇ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਐਸ.ਡੀ.ਐਮ. ਦਿੜਬਾ ਤਰਸੇਮ ਚੰਦ ਨੇ ਵਪਾਰੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਭਰੋਸਾ ਦਿਵਾਇਆ ਕਿ ਵਪਾਰੀਆਂ ਵਲੋਂ ਉਠਾਏ ਗਏ ਜਾਇਜ਼ ਮੁੱਦਿਆਂ ਦਾ ਹੱਲ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ।
ਇਸ ਮੌਕੇ ਪੰਜਾਬ ਰਾਜ ਵਪਾਰੀ ਕਮਿਸ਼ਨ ਦਿੜ੍ਹਬਾ ਦੇ ਚੇਅਰਮੈਨ ਅਜੇ ਬਾਂਸਲ ਸ਼ੈੱਟੀ ਨੇ ਕਿਹਾ ਕਿ ਵਪਾਰੀ ਵਰਗ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਟਰੇਡ ਕਮਿਸ਼ਨ ਦਾ ਉਦੇਸ਼ ਵਪਾਰੀਆਂ ਅਤੇ ਸਰਕਾਰ ਦਰਮਿਆਨ ਇਕ ਪ੍ਰਭਾਵਸ਼ਾਲੀ ਕੜੀ ਵਜੋਂ ਕੰਮ ਕਰਨਾ ਹੈ, ਤਾਂ ਜੋ ਵਪਾਰੀਆਂ ਦੇ ਮੁੱਦਿਆਂ ਦਾ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।
;
;
;
;
;
;
;
;
;