ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਥ ਦੇ ਸਰਪ੍ਰਸਤ ਇਮਾਨ ਸਿੰਘ ਮਾਨ ਨੂੰ ਮਿਲੀਆਂ ਧਮਕੀਆਂ
ਅੰਮ੍ਰਿਤਸਰ, 12 ਜੂਨ- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਥ ਦੇ ਸਰਪ੍ਰਸਤ ਇਮਾਨ ਸਿੰਘ ਮਾਨ ਨੇ ਦੋਸ਼ ਲਗਾਇਆ ਹੈ ਕਿ ਬੀਤੀ ਰਾਤ ਇਕ ਵਿਅਕਤੀ ਵਲੋਂ ਉਨ੍ਹਾਂ ਨੂੰ ਫੋਨ ਰਾਹੀਂ ਧਮਕੀਆਂ ਦਿੱਤੀਆਂ ਗਈਆਂ ਅਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ। ਇਹ ਜਾਣਕਾਰੀ ਉਨ੍ਹਾਂ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।
ਇਮਾਨ ਸਿੰਘ ਮਾਨ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਉਨ੍ਹਾਂ ਵਲੋਂ ਐਸ.ਐਸ.ਪੀ. ਫਤਿਹਗੜ੍ਹ ਸਾਹਿਬ ਨੂੰ ਲਿਖਤੀ ਸ਼ਿਕਾਇਤ ਸੌਂਪੀ ਜਾਵੇਗੀ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।
;
;
;
;
;
;
;
;
;