JALANDHAR WEATHER

ਮੱਕੀ ਦੇ ਖੇਤਾਂ ਵਿਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਕਪੂਰਥਲਾ, 12 ਜੂਨ (ਅਮਨਜੋਤ ਸਿੰਘ ਵਾਲੀਆ)-ਪਿੰਡ ਭਗਤਪੁਰ ਵਿਖੇ ਮੱਕੀ ਦੇ ਖੇਤਾਂ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਖੇਤ ਮਾਲਕ ਨੰਬਰਦਾਰ ਗੁਰਦੇਵ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਭਗਤਪੁਰ ਨੇ ਦੱਸਿਆ ਕਿ ਉਹ ਮੱਕੀ ਦਾ ਖੇਤ ਵੱਡ ਰਹੇ ਸਨ ਤਾਂ ਉਨ੍ਹਾਂ ਦੇ ਮੱਕੀ ਖੇਤਾਂ ਵਿਚ ਇਕ ਅਣਪਛਾਤੇ ਵਿਅਕਤੀ ਦੀ ਸੜੀ ਗਲੀ ਲਾਸ਼ ਬਰਾਮਦ ਹੋਈ ਹੈ | ਜਿਸ 'ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ | ਏ.ਐਸ.ਆਈ. ਨੇ ਦੱਸਿਆ ਕਿ ਲਾਸ਼ ਕਾਫ਼ੀ ਦਿਨ ਪੁਰਾਣੀ ਹੋਣ ਕਾਰਨ ਕਾਫ਼ੀ ਖ਼ਰਾਬ ਹੋ ਚੁੱਕੀ ਹੈ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ