JALANDHAR WEATHER

ਸਲਮਾਨ ਖ਼ਾਨ ਵਲੋਂ ਫ਼ਿਲਮ 'ਕਾਲਾ ਹਿਰਨ' ਦੀ ਰਿਲੀਜ਼ 'ਤੇ ਰੋਕ ਲਗਾਉਣ ਦੀ ਮੰਗ

ਨਵੀਂ ਦਿੱਲੀ, 12 ਜੂਨ (ਪੀ.ਟੀ.ਆਈ., ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਫ਼ਿਲਮ 'ਕਾਲਾ ਹੀਰਨ: ਦ ਬੈਟਲ ਫਾਰ ਲੀਗਲ' ਦੇ ਨਿਰਮਾਤਾਵਾਂ ਤੋਂ ਅਦਾਕਾਰ ਸਲਮਾਨ ਖਾਨ ਦੀ ਪਟੀਸ਼ਨ 'ਤੇ ਉਨ੍ਹਾਂ ਦਾ ਰੁਖ਼ ਸਪੱਸ਼ਟ ਕਰਨ ਲਈ ਕਿਹਾ ਹੈ, ਜਿਸ ਵਿਚ ਸਲਮਾਨ ਖਾਨ ਨੇ ਇਸ ਦੀ ਰਿਲੀਜ਼ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ | ਖਾਨ ਦੇ ਵਕੀਲ ਨੇ ਦਲੀਲ ਦਿੱਤੀ ਕਿ ਇਹ ਫ਼ਿਲਮ ਕਥਿਤ ਤੌਰ 'ਤੇ ਅਦਾਕਾਰ ਨਾਲ ਜੁੜੇ ਕਾਲੇ ਹਿਰਨ ਸ਼ਿਕਾਰ ਮਾਮਲੇ 'ਤੇ ਅਧਾਰਤ ਸੀ ਅਤੇ ਇਹ ਉਸ ਦੇ ਸ਼ਖ਼ਸੀਅਤ ਦੇ ਅਧਿਕਾਰਾਂ ਦੀ ਰੱਖਿਆ ਕਰਨ ਵਾਲੇ ਹਾਈ ਕੋਰਟ ਦੇ ਹੁਕਮ ਦੀ ਉਲੰਘਣਾ ਹੈ | ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੀ ਅਗਵਾਈ ਵਾਲੇ ਛੁੱਟੀਆਂ ਵਾਲੇ ਬੈਂਚ ਨੇ ਖਾਨ ਦੀ ਪਟੀਸ਼ਨ ਦੇ ਸੰਬੰਧ ਵਿਚ ਅਮਿਤ ਜਾਨੀ, ਅਕਸ਼ੈ ਪਾਂਡੇ ਅਤੇ ਹੋਰਾਂ ਨੂੰ ਨੋਟਿਸ ਜਾਰੀ ਕੀਤੇ ਅਤੇ ਮਾਮਲੇ ਦੀ ਸੁਣਵਾਈ 19 ਜੂਨ ਨੂੰ ਤੈਅ ਕੀਤੀ ਹੈ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ