ਈ.ਡੀ. ਵਲੋਂ ਅਨਿਲ ਅੰਬਾਨੀ ਗਰੁੱਪ ਦੇ 2 ਸਾਬਕਾ ਕਾਰਜਕਾਰੀ ਅਧਿਕਾਰੀ ਗਿ੍ਫ਼ਤਾਰ
ਨਵੀਂ ਦਿੱਲੀ/ਮੁੰਬਈ, 12 ਜੂਨ (ਪੀ. ਟੀ. ਆਈ.)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸ਼ੁੱਕਰਵਾਰ ਨੂੰ ਮੁੰਬਈ 'ਚ ਹਵਾਲਾ ਰਾਸ਼ੀ ਰੋਕੂ ਐਕਟ (ਪੀ.ਐਮ.ਐਲ.ਏ.) ਤਹਿਤ ਰਿਲਾਇੰਸ ਅਨਿਲ ਅੰਬਾਨੀ ਗਰੁੱਪ (ਆਰ.ਏ.ਏ.ਜੀ.) ਦੇ ਦੋ ਸਾਬਕਾ ਕਾਰਜਕਾਰੀ ਅਧਿਕਾਰੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਈ.ਡੀ. ਨੇ ਸਤੀਸ਼ ਸੇਠ ਅਤੇ ਗੌਤਮ ਦੋਸ਼ੀ, ਜੋ ਦੋਵੇਂ ਪਹਿਲਾਂ ਰਿਲਾਇੰਸ ਟੈਲੀਕਾਮ ਲਿਮਟਿਡ ਦੇ ਡਾਇਰੈਕਟਰ ਸਨ, ਦਾ ਟਰਾਂਜ਼ਿਟ ਰਿਮਾਂਡ ਹਾਸਲ ਕਰਕੇ ਦਿੱਲੀ ਲਿਜਾਇਆ ਜਾ ਰਿਹਾ ਹੈ, ਕਿਉਂਕਿ ਮਾਮਲਾ ਰਾਸ਼ਟਰੀ ਰਾਜਧਾਨੀ 'ਚ ਦਰਜ ਹੈ | ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਸਟੇਟ ਬੈਂਕ ਆਫ਼ ਇੰਡੀਆ (ਐਸ.ਬੀ.ਆਈ.) 'ਚ 114.98 ਕਰੋੜ ਰੁਪਏ ਦੇ ਕਥਿਤ ਕਰਜ਼ਾ ਧੋਖਾਧੜੀ ਦੀ ਜਾਂਚ ਦੇ ਹਿੱਸੇ ਵਜੋਂ ਮਾਰਚ 'ਚ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਛਾਪੇਮਾਰੀ ਕੀਤੀ ਸੀ | ਸੀ.ਬੀ.ਆਈ. ਨੇ ਦੱਸਿਆ ਕਿ ਐਸ.ਬੀ.ਆਈ. ਉਨ੍ਹਾਂ 11 ਬੈਂਕਾਂ ਦੇ ਸਮੂਹ ਦਾ ਮੈਂਬਰ ਸੀ, ਜਿਸ ਨੇ ਰਿਲਾਇੰਸ ਟੈਲੀਕਾਮ ਲਿਮਟਿਡ ਨੂੰ ਕੁੱਲ 735 ਕਰੋੜ ਰੁਪਏ ਦੀ 'ਟਰਮ ਲੋਨ' ਸਹੂਲਤ ਮਨਜ਼ੂਰ ਕੀਤੀ ਸੀ |
;
;
;
;
;
;
;
;