JALANDHAR WEATHER

ਕਾਕਰੋਚ ਜਨਤਾ ਪਾਰਟੀ ਵਲੋਂ ਲਖਨਊ ਵਿਖੇ ਪ੍ਰੀਖਿਆ ਬੇਨਿਯਮੀਆਂ ਨੂੰ ਲੈ ਕੇ ਪ੍ਰਦਰਸ਼ਨ

ਲਖਨਊ, 12 ਜੂਨ (ਪੀ.ਟੀ.ਆਈ.)-ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਸੰਸਥਾਪਕ ਅਭਿਜੀਤ ਦੀਪਕੇ ਦੀ ਅਗਵਾਈ ਹੇਠ ਪ੍ਰੀਖਿਆ 'ਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਵਿਦਿਆਰਥੀ ਅਤੇ ਸਰਕਾਰੀ ਨੌਕਰੀ ਦੇ ਚਾਹਵਾਨ ਉਮੀਦਵਾਰ ਇੱਥੇ ਇਕੱਠੇ ਹੋਏ | ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਵਿਚ ਹਿੱਸਾ ਲਿਆ ਅਤੇ ਪ੍ਰਦਰਸ਼ਨਕਾਰੀਆਂ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ | ਸਵੇਰ ਤੋਂ ਹੀ ਇਥੇ ਈਕੋ ਗਾਰਡਨ ਵਿਚ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਵਿਚ ਅਧਿਆਪਨ, ਮੈਡੀਕਲ, ਮਾਲੀਆ, ਪ੍ਰਸ਼ਾਸਨਿਕ ਅਤੇ ਹੋਰ ਸਰਕਾਰੀ ਭਰਤੀ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਉਮੀਦਵਾਰ ਵੀ ਸ਼ਾਮਿਲ ਸਨ | ਇਹ ਪ੍ਰਦਰਸ਼ਨ ਸੀ.ਜੇ.ਪੀ. ਵਲੋਂ ਸ਼ੁਰੂ ਕੀਤੀ ਗਈ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਮੁਹਿੰਮ ਦਾ ਹਿੱਸਾ ਹੈ, ਜਿਸ ਵਿਚ ਪਹਿਲਾਂ ਦਿੱਲੀ ਅਤੇ ਪੁਣੇ ਵਿਚ ਵੀ ਇਸੇ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ ਹੋਏ ਹਨ | ਵਧੀਕ ਪੁਲਿਸ ਕਮਿਸ਼ਨਰ (ਕਾਨੂੰਨ ਅਤੇ ਵਿਵਸਥਾ) ਬਬਲੂ ਕੁਮਾਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਸਮਾਗਮ ਦੀ ਇਜਾਜ਼ਤ ਕਿਸੇ ਸੰਗਠਨ ਦੀ ਬਜਾਏ ਇਕ ਵਿਅਕਤੀ ਵਲੋਂ ਅਰਜ਼ੀ ਦੇਣ ਤੋਂ ਬਾਅਦ ਦਿੱਤੀ ਗਈ ਸੀ | ਉਨ੍ਹਾਂ ਕਿਹਾ ਕਿ ਇਹ ਅਰਜ਼ੀ ਵੀਰਵਾਰ ਦੇਰ ਸ਼ਾਮ ਇਕ ਅਧਿਆਪਕ ਵਿਵੇਕ ਕੁਮਾਰ ਦੁਆਰਾ ਜਮ੍ਹਾਂ ਕਰਵਾਈ ਗਈ ਸੀ¢ ਲੋੜੀਂਦੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਇਜਾਜ਼ਤ ਦਿੱਤੀ ਗਈ | ਅਧਿਕਾਰੀ ਨੇ ਕਿਹਾ ਕਿ ਪੁਲਿਸ ਵਲੋਂ ਵਿਰੋਧ ਪ੍ਰਦਰਸ਼ਨ ਲਈ ਇਜਾਜ਼ਤ ਦੇਣ ਤੋਂ ਇਨਕਾਰ ਕਰਨ ਦਾ ਦਾਅਵਾ ਕਰਨ ਵਾਲੀਆਂ ਰਿਪੋਰਟਾਂ ਗੁੰਮਰਾਹਕੁੰਨ ਸਨ, ਕਿਉਂਕਿ ਵੀਰਵਾਰ ਸ਼ਾਮ ਤੱਕ ਪ੍ਰਦਰਸ਼ਨ ਸੰਬੰਧੀ ਕੋਈ ਅਰਜ਼ੀ ਪ੍ਰਾਪਤ ਨਹੀਂ ਹੋਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ