ਨਗਰ ਕੌਂਸਲ ਸ਼ਾਮਚੁਰਾਸੀ ਦੇ 9 ਵਾਰਡਾਂ ਵਿਚ 10 ਵਜੇ ਤੱਕ 19.54 ਫ਼ੀਸਦੀ ਪੋਲਿੰਗ
ਸ਼ਾਮਚੁਰਾਸੀ (ਹੁਸ਼ਿਆਰਪੁਰ), 13 ਜੂਨ (ਬਲਜਿੰਦਰ ਪਾਲ ਸਿੰਘ/ਗੁਰਮੀਤ ਸਿੰਘ ਖ਼ਾਨਪੁਰੀ) - ਨਗਰ ਕੌਂਸਲ ਸ਼ਾਮ ਚੁਰਾਸੀ ਦੇ 9 ਵਾਰਡਾਂ ਦੀਆਂ ਚੋਣਾਂ ਅੱਜ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕੀਆਂ ਹਨ। ਸਵੇਰ ਤੋਂ ਹੀ ਕਸਬਾ ਸ਼ਾਮ ਚੁਰਾਸੀ ਵਿਚ ਮੱਠੀ ਮੱਠੀ ਬਾਰਿਸ਼ ਹੋਣ ਕਾਰਨ ਵੋਟਰਾਂ ਵਿਚ ਵੀ ਵੋਟ ਪਾਉਣ ਦਾ ਰੁਝਾਨ ਘੱਟ ਹੈ। ਅਜੇ ਤੱਕ ਇਨ੍ਹਾਂ 9 ਵਾਰਡਾਂ ਦੇ 9 ਬੂਥਾਂ 'ਤੇ ਕੋਈ ਵੀ ਲਾਈਨ ਵੇਖਣ ਨੂੰ ਨਹੀਂ ਮਿਲੀ। ਚੋਣਾਂ ਨੂੰ ਅਮਨ-ਅਮਾਨ ਅਤੇ ਨਿਰਪੱਖ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਰਿਟਰਨਿੰਗ ਅਫ਼ਸਰ ਅਤੇ ਹੋਰ ਉੱਚ ਅਧਿਕਾਰੀਆਂ ਦੀ ਨਿਗਰਾਨੀ ਹੇਠ ਗੁਰੂ ਨਾਨਕ ਖ਼ਾਲਸਾ ਕਾਲਜ ਫਾਰ ਵੋਮੈਨ ਸ਼ਾਮਚੁਰਾਸੀ, ਲਾਇਲਪੁਰ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੌਰਮਿੰਟ ਮਿਡਲ ਸਕੂਲ ਅਤੇ ਸਰਕਾਰੀ ਪ੍ਰਇਮਰੀ ਸਕੂਲ ਵਿਖੇ ਸ਼ਾਮਚੁਰਾਸੀ ਦੇ 9 ਵਾਰਡਾਂ ਦੇ 9 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਵਧੀਕ ਚੋਣਕਾਰ ਅਫ਼ਸਰ ਨਿਕਾਸ ਕੁਮਾਰ ਅਤੇ ਐਸ.ਡੀ.ਐਮ. ਪਰਮਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹੋ ਰਹੀਆਂ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਇਨ੍ਹਾਂ ਚੋਣਾਂ ਸੰਬੰਧੀ ਜਾਣਕਾਰੀ ਦਿੰਦਿਆਂ ਰੀਟਰਨਿੰਗ ਅਫ਼ਸਰ ਤਜਿੰਦਰ ਸਿੰਘ, ਸਹਾਇਕ ਅਫ਼ਸਰ ਹਰਦੀਪ ਸਿੰਘ ਅਤੇ ਇਲੈਕਸ਼ਨ ਇਨਚਾਰਜ ਸੁਖਦੇਵ ਸਿੰਘ ਕਾਜਲ ਨੇ ਦੱਸਿਆ ਕਿ 10 ਵਜੇ ਤੱਕ 19.54 ਫ਼ੀਸਦੀ ਪੋਲਿੰਗ ਹੋਈ ਹੈ।
;
;
;
;
;
;
;
;