JALANDHAR WEATHER

ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ 20 ਪਰਿਵਾਰ 'ਆਪ' 'ਚ ਸ਼ਾਮਿਲ

ਚੋਗਾਵਾਂ/ਅੰਮ੍ਰਿਤਸਰ, 13 ਜੂਨ (ਗੁਰਵਿੰਦਰ ਸਿੰਘ ਕਲਸੀ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਪ੍ਰੀਤ ਨਗਰ ਦੇ ਗੁਰਸੇਵਕ ਸਿੰਘ ਹੀਰਾ ਸਮੇਤ 20 ਪਰਿਵਾਰ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ।

ਅੱਜ ਪ੍ਰੀਤ ਨਗਰ ਵਿਖੇ ਕਬੱਡੀ ਖਿਡਾਰੀ ਅੰਮ੍ਰਿਤਪਾਲ ਸਿੰਘ ਔਲਖ ਦੇ ਗ੍ਰਹਿ ਵਿਖੇ ਕਰਵਾਏ ਸਮਾਗਮ ਵਿਚ ਹਲਕਾ ਰਾਜਾਸਾਂਸੀ ਦੀ ਇੰਚਾਰਜ ਮੈਡਮ ਸੋਨੀਆ ਮਾਨ ਨੇ ਸ਼ਾਮਿਲ ਹੋਣ ਵਾਲੇ ਗੁਰਸੇਵਕ ਸਿੰਘ ਹੀਰਾ, ਕੁਲਵਿੰਦਰ ਸਿੰਘ ਔਲਖ, ਅੰਮ੍ਰਿਤਪਾਲ ਸਿੰਘ ਔਲਖ, ਕੁਲਵਿੰਦਰ ਪਾਲ ਸਿੰਘ, ਕਰਨਬੀਰ ਸਿੰਘ, ਗਗਨਦੀਪ ਸਿੰਘ, ਸ਼ੁਭਦੀਪ ਸਿੰਘ, ਨਵ ਪ੍ਰੀਤ ਕੌਰ, ਗੁਰਮੀਤ ਕੌਰ, ਸਰਜੀਤ ਕੌਰ, ਜਸਵਿੰਦਰ ਕੌਰ ਆਦਿ ਪਰਿਵਾਰਾਂ ਨੂੰ ਪਾਰਟੀ ਦੇ ਮਫਰਲ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਹੁਤ ਵਧੀਆ ਕੰਮ ਕਰ ਰਹੀ ਹੈ।

ਸਰਕਾਰ ਦੀ ਕਾਰਗੁਜ਼ਾਰੀ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਹਰੇਕ ਸੂਝਵਾਨ ਪੰਜਾਬੀ 'ਆਪ' ਵਿਚ ਸ਼ਾਮਿਲ ਹੋਣ ਲਈ ਬੇਤਾਬ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਚੇਅਰਮੈਨ ਲਖਵਿੰਦਰ ਸਿੰਘ ਲੱਖਾ, ਹਲਕਾ ਕੋਆਡੀਨੇਟਰ ਸੁਖਦੀਪ ਸਿੰਘ ਛੀਨਾ, ਨਿਹਾਲ ਸਿੰਘ, ਸੋਸ਼ਲ ਮੀਡੀਆ ਹਲਕਾ ਕੋਆਡੀਨੇਟਰ ਅਮਿਤੋਜ ਸਿੰਘ ਆਦਿ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ