ਪਿੰਡ ਕਾਕੜ ਦੀਆਂ ਸਮੱਸਿਆਵਾਂ ਨੂੰ ਲੈ ਕੇ ਹੋਈ ਮੀਟਿੰਗ
ਚੋਗਾਵਾਂ/ਅੰਮ੍ਰਿਤਸਰ, 13 ਜੂਨ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਕਾਕੜ ਵਿਖੇ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਸਰਪੰਚ ਹਰਜੀਤ ਕੌਰ, ਮੁਖਤਾਰ ਸਿੰਘ ਅਤੇ ਮੈਂਬਰ ਪੰਜਾਬ ਸਿੰਘ ਦੀ ਅਗਵਾਈ ਹੇਠ ਮੀਟਿੰਗ ਹੋਈ। ਜਿਸ ਵਿਚ ਹਲਕਾ ਰਾਜਾਸਾਂਸੀ ਦੀ ਇੰਚਾਰਜ ਮੈਡਮ ਸੋਨੀਆ ਮਾਨ, ਮੈਡਮ ਰਵਲੀਨ ਕੌਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਚੇਅਰਮੈਨ ਲਖਵਿੰਦਰ ਸਿੰਘ ਲੱਖਾ, ਹਲਕਾ ਕ੍ਰੋਡੀਨੇਟਰ ਸੁਖਦੀਪ ਸਿੰਘ ਛੀਨਾ, ਬਲਾਕ ਚੋਗਾਵਾਂ ਦੇ ਵੀ.ਡੀ.ਓ. ਭੁਪਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਪਹੁੰਚੇ।
ਇਸ ਮੌਕੇ ਮੈਡਮ ਸੋਨੀਆ ਮਾਨ ਨੇ ਸਮੂਹ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਬੜੇ ਹੀ ਵਿਸਥਾਰ ਨਾਲ ਸੁਣਿਆ। ਕੁੱਝ ਸਮੱਸਿਆਵਾਂ ਨੂੰ ਮੌਕੇ ਤੇ ਹੀ ਹੱਲ ਕੀਤਾ ਤੇ ਬਾਕੀ ਸਮੱਸਿਆਵਾਂ ਹੱਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਮੇਰਾ ਹਲਕਾ ਮੇਰਾ ਪਰਿਵਾਰ ਹੈ। ਉਹ ਪਿੰਡ-ਪਿੰਡ ਜਾ ਕੇ ਲੋਕਾਂ ਵਿਚ ਵਿਚਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ। ਜਦੋਂ ਕਿ ਵਿਰੋਧੀ ਪਾਰਟੀਆਂ ਵੋਟਾਂ ਵੇਲੇ ਹੀ ਆਉਂਦੀਆਂ ਹਨ। ਇਸ ਮੌਕੇ ਮੈਂਬਰ ਸੁੱਖਾ ਸਿੰਘ, ਮੈਂਬਰ ਰੇਸ਼ਮ ਸਿੰਘ, ਮੈਂਬਰ ਜਗਤਾਰ ਸਿੰਘ, ਮੁਖਤਾਰ ਸਿੰਘ ਗੁਰਮੁਖ ਸਿੰਘ ਪ੍ਰਧਾਨ ਆਦਿ ਹਾਜ਼ਰ ਸਨ।
;
;
;
;
;
;
;
;