JALANDHAR WEATHER

ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਮੇਟੀਆਂ ਦਾ ਕੀਤਾ ਗਠਨ

ਦਿੜ੍ਹਬਾ ਮੰਡੀ, 13 ਜੂਨ (ਜਸਵੀਰ ਸਿੰਘ ਔਜਲਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਦਿੜ੍ਹਬਾ ਦੇ ਪਿੰਡ ਖਡਿਆਲ ਵਿਖੇ ਸ਼੍ਰੋਮਣੀ ਅਕਾਲੀ ਬਾਦਲ ਦੇ ਜ਼ਿਲ੍ਹਾ ਸੰਗਰੂਰ, ਬਰਨਾਲਾ ਤੇ ਮਲੇਰਕੌਟਲਾ ਦੇ ਰਿਜਰਵਰ ਹਰਪਾਲ ਸਿੰਘ ਖਡਿਆਲ ਦੀ ਅਗਵਾਹੀ ਹੇਠ ਕਮੇਟੀਆਂ ਦਾ ਗਠਨ ਕੀਤਾ ਗਿਆ।

ਹਰਪਾਲ ਸਿੰਘ ਖਡਆਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿੰਡ ਖਡਿਆਲ ਵਿਚ ਪੰਜ ਬੂਥ ਕਮੇਟੀਆਂ ਬਣਾਈਆਂ ਗਈਆਂ ਹਨ,ਇਨ੍ਹਾਂ ਕਮੇਟੀਆਂ ਵਿਚ 11-11 ਮੈਂਬਰ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਰੇਕ ਪਿੰਡ ਵਿਚ ਕਮੇਟੀਆਂ ਬਣਾਈਆਂ ਜਾਣਗੀਆਂ ਤਾਂ ਜੋ ਆਉਣ ਵਾਲੀਆਂ 27 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਸ਼ਾਨਦਾਰ ਜਿੱਤ ਹਾਸਿਲ ਕਰੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ