ਜੰਡਿਆਲਾ ਗੁਰੂ ਵਿਚ ਨੌਜਵਾਨ ਦਾ ਬੇਰਹਿਮੀ ਦੇ ਨਾਲ ਕੀਤਾ ਕਤਲ
ਅੰਮ੍ਰਿਤਸਰ, 13 ਜੂਨ- ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਜੱਬੋਵਾਲ ਵਿਚ ਸ਼ਰੇਆਮ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਇਕ ਨੌਜਵਾਨ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਮਨਜਿੰਦਰ ਸਿੰਘ ਆਪਣੀ ਦੁਕਾਨ ਬੰਦ ਕਰਕੇ ਘਰ ਵਾਪਸ ਜਾ ਰਿਹਾ ਸੀ, ਜਦੋਂ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਹਮਲਾ ਕਰ ਦਿੱਤਾ ਅਤੇ ਕਰੀਬ ਚਾਰ ਗੋਲੀਆਂ ਮਾਰੀਆਂ।
ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸਨੂੰ ਹਸਪਤਾਲ ਲਿਜਾਇਆ ਗਿਆ, ਪਰ ਉਸ ਦੀ ਮੌਤ ਹੋ ਗਈ। ਮ੍ਰਿਤਕ ਮਨਜਿੰਦਰ ਸਿੰਘ ਦਾ ਕਾਂਗਰਸ ਪਾਰਟੀ ਨਾਲ ਸਬੰਧ ਦੱਸਿਆ ਜਾ ਰਿਹਾ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
;
;
;
;
;
;
;
;