JALANDHAR WEATHER

ਕੈਲੇਫ਼ੋਰਨੀਆ ਦੇ ਸਟਰ ਜ਼ਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵਲੋਂ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫ਼ਦ ਦਾ ਕੀਤਾ ਸਨਮਾਨ

ਅੰਮ੍ਰਿਤਸਰ, 14 ਜੂਨ (ਜਸਵੰਤ ਸਿੰਘ ਜੱਸ)- ਕੈਲੇਫ਼ੋਰਨੀਆ ਦੇ ਸਟਰ ਜਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅਮਰੀਕਾ ਪੁੱਜੇ ਉੱਚ ਪੱਧਰੀ ਵਫ਼ਦ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦਾ ਇਹ ਵਫ਼ਦ ਅਮਰੀਕਾ ਵਿਚ ਧਰਮ ਪ੍ਰਚਾਰ ਲਈ ਸਿੱਖ ਮਿਸ਼ਨ ਸਮੇਤ ਹੋਰ ਕਾਰਜਾਂ ਦੀ ਸਥਾਪਤੀ ਅਤੇ ਇਥੇ ਵਸਦੇ ਸਿੱਖ ਭਾਈਚਾਰੇ ਨਾਲ ਰਾਬਤੇ ਦੇ ਮਕਸਦ ਲਈ ਗਿਆ ਹੈ। ਸ਼੍ਰੋਮਣੀ ਕਮੇਟੀ ਵਫ਼ਦ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓ.ਐਸ.ਡੀ. ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸ਼ਾਮਲ ਹਨ।

ਸ਼੍ਰੋਮਣੀ ਕਮੇਟੀ ਵਫਦ ਨੂੰ ਬੋਰਡ ਆਫ਼ ਸੁਪਰਵਾਈਜ਼ਰਜ਼ ਵਲੋਂ ਚੇਅਰਮੈਨ ਮਾਈਕ ਜ਼ੇਗਨਮਾਇਰ, ਜੈਫ਼ਰੀ ਕੇ. ਬੂਨ, ਡੈਨ ਫ਼ਲੋਰੇਸ, ਕਰਮ ਬੈਂਸ, ਜੈਫ਼ ਸਟੀਫ਼ਨਜ਼ ਵਲੋਂ ਸਨਮਾਨ ਪੱਤਰ ਦਿੱਤੇ ਗਏ। ਸੌਂਪੇ ਗਏ ਸਨਮਾਨ ਪੱਤਰ ਵਿਚ ਸ਼੍ਰੋਮਣੀ ਕਮੇਟੀ ਵਫ਼ਦ ਦਾ ਇਥੇ ਆਉਣ ਲਈ ਧੰਨਵਾਦ ਕਰਦਿਆਂ ਲਿਖਿਆ ਕਿ ਤੁਹਾਡੀ ਫੇਰੀ ਭਾਈਚਾਰਿਆਂ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰਨ, ਆਉਣ ਵਾਲੀਆਂ ਪੀੜ੍ਹੀਆਂ ਲਈ ਸਹਿਯੋਗ, ਸਦਭਾਵਨਾ ਅਤੇ ਸਾਂਝੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਨਾਲ ਨਾਲ ਅਧਿਆਤਮਿਕ ਵਿਕਾਸ ਨੂੰ ਉਤਸ਼ਾਹਿਤ ਕਰਦਿਆਂ ਭਾਈਚਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਹਾਈ ਹੋਵੇਗੀ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੇ ਸਹਿਯੋਗ ਅਤੇ ਸਨਮਾਨ ਲਈ ਕੈਲੇਫੋਰਨੀਆ ਦੇ ਜ਼ਿਲ੍ਹਾ ਸਟਰ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ