ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼
ਹੁਸ਼ਿਆਰਪੁਰ, 14 ਜੂਨ (ਬਲਜਿੰਦਰਪਾਲ ਸਿੰਘ)- ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ ਕੇਂਦਰੀ ਜੇਲ੍ਹ ’ਚ ਬੰਦ ਹੈ ਨੇ ਜ਼ੇਲ ਪ੍ਰਸ਼ਾਸਨ ਤੇ ਨਸ਼ਾ ਵਿਕਵਾਉਣ ਅਤੇ ਉਨ੍ਹਾਂ ਨਾਲ ਕੁੱਟਮਾਰ ਕਰਨ ਦੇ ਦੋਸ਼ ਲਗਾਉਂਦੇ ਦੀ ਇਕ ਵੀਡਿਓ ਸ਼ੋਸਲ ਮੀਡਿਆ ’ਤੇ ਵਾਇਰਲ ਹੋਈ ਹੈ।
ਇਹ ਵੀਡਿਓ ’ਚ ਦਿਖਾਈ ਦੇਣ ਵਾਲਾ ਵਿਅਕਤੀ ਬਠਿੰਡਾ ਜ਼ਿਲ੍ਹੇ ਦੇ ਕਸਬੇ ਤਲਵੰਡੀ ਸਾਬੋ ਦਾ ਰਹਿਣ ਵਾਲਾ ਮਨਪ੍ਰੀਤ ਸਿੰਘ ਮੰਨਾ ਹੈ। ਆਪਣੇ ਫੇਸਬੁੱਕ ਅਕਾਊਂਟ ਤੋਂ ਲਾਈਵ ਹੋ ਕੇ ਮਨਪ੍ਰੀਤ ਮੰਨਾ ਨੇ ਜ਼ੇਲ ਪ੍ਰਸ਼ਾਸਨ ਤੇ ਗੰਭੀਰ ਦੋਸ਼ ਲਗਾਏ ਹਨ ਕਿ ਜ਼ੇਲ੍ਹ ’ਚ ਨਸ਼ਾ ਸ਼ਰੇਆਮ ਵਿਕਦਾ ਹੈ ਅਤੇ ਉਸਨੇ ਮਾਰਕੁੱਟ ਦੇ ਦੋਸ਼ ਵੀ ਲਗਾਏ ਹਨ।
;
;
;
;
;
;
;
;